26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਝਾੜੂ ਸਾੜ ਕੇ ਰੋਸ ਪ੍ਰਗਟ ਕੀਤਾ

ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਪੰਜਾਬ ਦੀਆਂ ਇਨਸਾਫ਼ ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਚੱਲ ਰਹੇ ਧਰਨੇ ਦੌਰਾਨ ਬਣੀ ਹੋਈ ਐਕਸ਼ਨ ਕਮੇਟੀ ਵਲੋਂ 25 ਅਕਤੂਬਰ ਦਿਨ ਐਤਵਾਰ ਨੂੰ ਪੂਰੇ ਪੰਜਾਬ ਅੰਦਰ ਝਾੜੂ ਸਾੜ ਕੇ ਰੋਸ ਪ੍ਰਗਟ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਸ਼ਹਿਣਾ ਵਿਖੇ ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ ’ਤੇ ਪੰਚਾਇਤ ਘਰ ਚੌਕ ਵਿਖੇ ਝਾੜੂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਸਮੇਂ ਦਵਿੰਦਰ ਕੌਰ ਅਕਾਲੀ ਦਲ (ਵਾਰਿਸ ਪੰਜਾਬ ਦੇ), ਸੁਖਵਿੰਦਰ ਸਿੰਘ ਧਾਲੀਵਾਲ ਸੀਨੀਅਰ ਕਾਂਗਰਸੀ ਆਗੂ ਅਤੇ ਨਿਰਮਲ ਸਿੰਘ ਖ਼ਾਲਸਾ, ਭਾਈ ਲਖਵੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਨਸ਼ਿਆਂ ਨਾਲ ਬਰਬਾਦ ਹੋ ਰਹੀ ਪੰਜਾਬ ਦੀ ਜਵਾਨੀ ਕਾਰਨ ਪੰਜਾਬ ਅੰਦਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 26-10-2026
ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਪੰਜਾਬ ਦੀਆਂ ਇਨਸਾਫ਼ ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਚੱਲ ਰਹੇ ਧਰਨੇ ਦੌਰਾਨ ਬਣੀ ਹੋਈ ਐਕਸ਼ਨ ਕਮੇਟੀ ਵਲੋਂ 25 ਅਕਤੂਬਰ ਦਿਨ ਐਤਵਾਰ ਨੂੰ ਪੂਰੇ ਪੰਜਾਬ ਅੰਦਰ ਝਾੜੂ ਸਾੜ ਕੇ ਰੋਸ ਪ੍ਰਗਟ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਸ਼ਹਿਣਾ ਵਿਖੇ ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ ’ਤੇ ਪੰਚਾਇਤ ਘਰ ਚੌਕ ਵਿਖੇ ਝਾੜੂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਸਮੇਂ ਦਵਿੰਦਰ ਕੌਰ ਅਕਾਲੀ ਦਲ (ਵਾਰਿਸ ਪੰਜਾਬ ਦੇ), ਸੁਖਵਿੰਦਰ ਸਿੰਘ ਧਾਲੀਵਾਲ ਸੀਨੀਅਰ ਕਾਂਗਰਸੀ ਆਗੂ ਅਤੇ ਨਿਰਮਲ ਸਿੰਘ ਖ਼ਾਲਸਾ, ਭਾਈ ਲਖਵੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਨਸ਼ਿਆਂ ਨਾਲ ਬਰਬਾਦ ਹੋ ਰਹੀ ਪੰਜਾਬ ਦੀ ਜਵਾਨੀ ਕਾਰਨ ਪੰਜਾਬ ਅੰਦਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਇਕ ਨਾਗਰਿਕ ਆਪਣਾ ਬਣਦਾ ਫ਼ਰਜ਼ ਨਿਭਾਵੇ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ ਜਿਸ ਕਰ ਕੇ ਪੰਜਾਬ ਵਿਚ ਸ਼ਰੇਆਮ ਨਸ਼ੇ ਵਿਕ ਰਹੇ ਹਨ। ਇਸ ਮੌਕੇ ਦਰਸ਼ਨ ਸਿੰਘ ਗੁਰੂ, ਹਰਨੇਕ ਸਿੰਘ ਕਾਨੂੰਗੋ, ਨਿਸ਼ਾਨ ਸਿੰਘ, ਮਾ: ਗੁਰਪ੍ਰੀਤ ਸਿੰਘ, ਰਣਜੀਤ ਕੌਰ, ਹਨੀ ਸਿੰਘ, ਦਲੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ-ਵਿਧਾਇਕ ਉੱਗੋਕੇ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ
Ad Position 24