26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਢਿੱਲਵਾਂ ਵਿਖੇ ਝਾੜੂ ਫੂਕੇ

ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਦੇ ਸ਼ਾਂਤੀ ਹਾਲ ਵਿਖੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਮੰਡਲ ਪ੍ਰਧਾਨ ਹਰਜੀਤ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਾ: ਭਗਵਾਨ ਸਿੰਘ ਬੀਹਲਾ ਮੁੱਖ ਹਲਕਾ ਆਗੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੱਬਾਂ ਭਾਰ ਹੋਈ ਹੈ, ਕਿਉਂਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਜਿਵੇਂ ਕਿ ਨਸ਼ਾ ਮੁਕਤੀ ਤੇ ਹੋਰ ਅਲਾਮਤਾਂ ’ਤੇ ਖਰੀ ਨਹੀਂ ਉੱਤਰੀ।

Ad Position 21
No active advertisement
ਸ਼ਹਿਣਾ ਵਿਖੇ ਭਾਜਪਾ ਦੇ ਆਗੂ ਤੇ ਵਰਕਰ ਮੀਟਿੰਗ ਕਰਨ ਸਮੇਂ। ਤਸਵੀਰ : ਸੁਰੇਸ਼ ਗੋਗੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਮੀਟਿੰਗ ਕੀਤੀ 26-10-2026
ਸ਼ਹਿਣਾ, 25 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਦੇ ਸ਼ਾਂਤੀ ਹਾਲ ਵਿਖੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਮੰਡਲ ਪ੍ਰਧਾਨ ਹਰਜੀਤ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਾ: ਭਗਵਾਨ ਸਿੰਘ ਬੀਹਲਾ ਮੁੱਖ ਹਲਕਾ ਆਗੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੱਬਾਂ ਭਾਰ ਹੋਈ ਹੈ, ਕਿਉਂਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਜਿਵੇਂ ਕਿ ਨਸ਼ਾ ਮੁਕਤੀ ਤੇ ਹੋਰ ਅਲਾਮਤਾਂ ’ਤੇ ਖਰੀ ਨਹੀਂ ਉੱਤਰੀ। ਭਗਵਾਨ ਸਿੰਘ ਬੀਹਲਾ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿਚ ਗ੍ਰਹਿ ਮੰਤਰੀ ਅਮਿਤ ਸਾਹ ਦੀ ਫੇਰੀ ਮੌਕੇ ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਹੀ ਨਹੀਂ ਪੂਰੇ ਦੇਸ਼ ਨੂੰ ਨਸ਼ੇ ਤੋਂ ਮੁਕਤ ਕਰਵਾਉਣਾ ਹੈ। ਭਾਜਪਾ ਆਗੂ ਬੀਹਲਾ ਨੇ ਕਿਹਾ ਕਿ ਹਲਕਾ ਭਦੌੜ ਵਿਚ ਕ੍ਰਮਵਾਰ ਮੀਟਿੰਗਾਂ ਕਰ ਕੇ ਲੋਕਲ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਨਸ਼ਿਆਂ ਵਿਰੁੱਧ ਪ੍ਰਚਾਰ ਕਰਨ ਤੋਂ ਇਲਾਵਾ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਨੂੰ ਨਾਲ ਲੈ ਕੇ ਉਨ੍ਹਾਂ ਨਸ਼ੇ ਤਿਆਗਣ ਲਈ ਪ੍ਰੇਰਿਤ ਕੀਤਾ ਜਾਵੇਗਾ। ਡਾ: ਬੀਹਲਾ ਨੇ ਕਿਹਾ ਕਿ ਹਾਈਕਮਾਂਡ ਦੇ ਆਦੇਸ਼ਾਂ ਮੁਤਾਬਿਕ ਪੰਜਾਬ ਵਿਚ ਨਸ਼ਾ ਮੁਕਤੀ ਤੋਂ ਇਲਾਵਾ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਵੀ ਭਾਰਤੀ ਜਨਤਾ ਪਾਰਟੀ ਦ੍ਰਿੜ੍ਹ ਇਰਾਦੇ ਨਾਲ ਕੰਮ ਕਰੇਗੀ। ਇਸ ਮੌਕੇ ਅਸ਼ਵਨੀ ਕੁਮਾਰ ਬਹਾਵਲਪੁਰੀਆ ਮੰਡਲ ਪ੍ਰਧਾਨ ਤਪਾ, ਰਾਕੇਸ਼ ਕੁਮਾਰ ਜਨਰਲ ਸੈਕਟਰੀ, ਗੁਰਮੀਤ ਸਿੰਘ ਲੀਲਾ ਪ੍ਰਧਾਨ ਬੀ.ਸੀ ਵਿੰਗ, ਪੰਡਤ ਨੰਦ ਕਿਸ਼ੋਰ, ਅਸ਼ੋਕ ਕੁਮਾਰ ਅਤੇ ਸਮੁੱਚੀ ਭਾਜਪਾ ਟੀਮ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਯੋਗ ਤੇ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਲਈ ਲਗਾਏ ਵਿਸ਼ੇਸ਼ ਕੈਂਪ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਨੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਝਾੜੂ ਫੂਕਿਆ
Ad Position 24