26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਕਾਲੀ ਆਗੂ ਵਿਰੁੱਧ ਪਰਚਾ ਦਰਜ ਕਰਵਾਉਣ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਥਾਣੇ ਅੱਗੇ ਧਰਨਾ

ਭਦੌੜ, 25 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕੁੱਝ ਆਗੂਆਂ ਖ਼ਿਲਾਫ਼ ਬੋਲੀ ਗ਼ਲਤ ਸ਼ਬਦਾਵਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਵਿਰੁੱਧ ਪਰਚਾ ਦਰਜ ਕਰਵਾਉਣ ਲਈ ਥਾਣਾ ਭਦੌੜ ਅੱਗੇ ਧਰਨਾ ਦਿੱਤਾ ਗਿਆ। ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਲਵਿੰਦਰ ਸਿੰਘ ਲਧਰੋਈਆ ਨੇ ਯੂਨੀਅਨ ਦੇ ਆਗੂਆਂ ਨੂੰ ਸੋਸ਼ਲ ਮੀਡੀਆ ’ਤੇ ਜੋ ਅੱਪ ਸ਼ਬਦ ਕਹੇ ਸਨ, ਉਸ ਨੂੰ ਲੈ ਕੇ ਲੰਘੀ 13 ਅਕਤੂਬਰ ਨੂੰ ਐਸ.

Ad Position 21
No active advertisement
ਅਜੀਤ ਡੈਸਕ 26-10-2026
ਭਦੌੜ, 25 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕੁੱਝ ਆਗੂਆਂ ਖ਼ਿਲਾਫ਼ ਬੋਲੀ ਗ਼ਲਤ ਸ਼ਬਦਾਵਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਵਿਰੁੱਧ ਪਰਚਾ ਦਰਜ ਕਰਵਾਉਣ ਲਈ ਥਾਣਾ ਭਦੌੜ ਅੱਗੇ ਧਰਨਾ ਦਿੱਤਾ ਗਿਆ। ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਲਵਿੰਦਰ ਸਿੰਘ ਲਧਰੋਈਆ ਨੇ ਯੂਨੀਅਨ ਦੇ ਆਗੂਆਂ ਨੂੰ ਸੋਸ਼ਲ ਮੀਡੀਆ ’ਤੇ ਜੋ ਅੱਪ ਸ਼ਬਦ ਕਹੇ ਸਨ, ਉਸ ਨੂੰ ਲੈ ਕੇ ਲੰਘੀ 13 ਅਕਤੂਬਰ ਨੂੰ ਐਸ.ਐਸ.ਪੀ ਬਰਨਾਲਾ ਦਰਖ਼ਾਸਤ ਦਿੱਤੀ ਗਈ ਸੀ ਪਰ ਅਜੇ ਤੱਕ ਪੁਲਿਸ ਵਲੋਂ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ ਸੀ। ਜਿਸ ਨੂੰ ਲੈ ਕੇ ਇਹ ਯੂਨੀਅਨ ਵਲੋਂ ਸੰਕੇਤਕ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਜਾਖਾਨਾ ਰੋਡ ’ਤੇ ਜੋ ਪਲਾਟ ਨੂੰ ਲੈ ਕੇ ਬਲਵਿੰਦਰ ਸਿੰਘ ਲਧਰੋਈਆ ਨਾਲ ਬੂਟਾ ਸਿੰਘ ਦਾ ਵਿਵਾਦ ਚੱਲ ਰਿਹਾ ਹੈ, ਉਸ ਵਿਚ ਯੂਨੀਅਨ ਵਲੋਂ ਪਲਾਟ ਦੇ ਸਾਰਾ ਰਿਕਾਰਡ ਦੇਖ ਕੇ ਹੀ ਬੂਟਾ ਸਿੰਘ ਦੀ ਮਦਦ ਕੀਤੀ ਸੀ ਜਿਸ ਨੂੰ ਲੈ ਕੇ ਬਲਵਿੰਦਰ ਸਿੰਘ ਲਧਰੋਈਆ ਯੂਨੀਅਨ ਦੇ ਆਗੂਆਂ ਖ਼ਿਲਾਫ਼ ਗ਼ਲਤ ਸ਼ਬਦਾਵਲੀ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਬਲਵਿੰਦਰ ਸਿੰਘ ਖ਼ਿਲਾਫ਼ ਪਰਚਾ ਦਰਜ ਨਾਲ ਕੀਤਾ ਤਾਂ ਯੂਨੀਅਨ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰੂਪ ਸਿੰਘ ਛੰਨਾ, ਕਮਲਜੀਤ ਕੌਰ ਬਰਨਾਲਾ, ਦਰਸ਼ਨ ਸਿੰਘ ਚੀਮਾ, ਦਰਸ਼ਨ ਸਿੰਘ ਭੈਣੀ ਮਹਿਰਾਜ ਅਤੇ ਬਿੰਦਰਪਾਲ ਕੌਰ ਭਦੌੜ ਨੇ ਵੀ ਸੰਬੋਧਨ ਕੀਤਾ। ਇਸ ਸਬੰਧੀ ਜਦੋਂ ਬਲਵਿੰਦਰ ਸਿੰਘ ਲਧਰੋਈਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੂਟਾ ਸਿੰਘ ਨਾਲ ਮੇਰਾ ਪਲਾਟ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਜਿਸ ਦਾ ਕੇਸ ਅਦਾਲਤ ਵਿਚ ਚੱਲ ਰਿਹਾ ਹੈ, ਪਰ ਕਿਸਾਨ ਯੂਨੀਅਨ ਦੇ ਆਗੂਆਂ ਨੇ ਚੱਲਦੇ ਕੇਸ ਦੌਰਾਨ ਧੱਕੇ ਨਾਲ ਪਲਾਂਟ ਵਿਚ ਕੰਧ ਕੱਢ ਦਿੱਤੀ ਹੈ। ਇਸ ਪਲਾਟ ਉੱਪਰ ਮੇਰਾ 2020 ਤੋਂ ਕਬਜ਼ਾ ਹੈ। ਇਸ ਸਬੰਧੀ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੋਨਾਂ ਧਿਰਾਂ ਨੂੰ ਬੁਲਾ ਕੇ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਾਧੂ ਰਾਮ ਕੋਠੇ ਗੁਰੂ ਨੂੰ ਓ.ਬੀ.ਸੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸਿੰਘ ਸ਼ਹੀਦੀ ਡੇਰਾ ਬਾਬਾ ਵਰਿਆਮ ਸਿੰਘ ਵਿਖੇ ਚੌਪਹਿਰਾ ਸਾਹਿਬ ਪਾਠ ਦੇ ਭੋਗ ਪਾਏ
Ad Position 24