ਪਾਬੰਦੀਸ਼ੁਦਾ ਗੋਲੀਆਂ ਬਰਾਮਦ, ਤਿੰਨ ਨੌਜਵਾਨ ਕਾਬੂ
ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਤਪਾ ਸਿਟੀ ਪੁਲਿਸ ਨੇ 40 ਪਾਬੰਦੀਸ਼ੁਦਾ ਗੋਲੀਆਂ ਸਣੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਸਬੰਧ ’ਚ ਵਾਲਮੀਕਿ ਚੌਂਕ ਤਪਾ ਮੌਜੂਦ ਸਨ।
ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਤਪਾ ਸਿਟੀ ਪੁਲਿਸ ਨੇ 40 ਪਾਬੰਦੀਸ਼ੁਦਾ ਗੋਲੀਆਂ ਸਣੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਸਬੰਧ ’ਚ ਵਾਲਮੀਕਿ ਚੌਂਕ ਤਪਾ ਮੌਜੂਦ ਸਨ। ਇਸ ਦੌਰਾਨ ਮੁਖ਼ਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਦੋਸ਼ੀ ਜਸਕਰਨ ਸਿੰਘ ਪੁੱਤਰ ਹਰਪ੍ਰੀਤ ਸਿੰਘ, ਹਰਦੀਪ ਸਿੰਘ ਪੁੱਤਰ ਮੇਜਰ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਹਰਮੇਲ ਸਿੰਘ ਵਾਸੀਆਨ ਲਸ਼ਕਰੀ ਪੱਤੀ ਢਿੱਲਵਾਂ ਜੋ ਬਾਹਰੋਂ ਸਸਤੇ ਭਾਅ ’ਤੇ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਇਲਾਕੇ ’ਚ ਵੇਚਣ ਦੇ ਆਦੀ ਹਨ। ਜੋ ਅੱਜ ਵੀ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੀ ਫ਼ਿਰਾਕ ’ਚ ਢਿੱਲਵਾ ਡਰੇਨ ਨਜ਼ਦੀਕ ਦੇਖੇ ਗਏ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਰੇਡ ਕਰ ਕੇ ਦੋਸ਼ੀਆਨ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 40 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਦੋਸ਼ੀਆਂਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਹੌਲਦਾਰ ਗੁਰਜੀਤ ਸਿੰਘ ਆਦਿ ਮੌਜੂਦ ਸਨ।