ਪੁਲਿਸ ਨੇ ਜੂਏਬਾਜ਼ਾਂ ਤੋਂ ਨਕਦੀ ਅਤੇ ਤਾਸ਼ ਦੇ ਪੱਤੇ ਕੀਤੇ ਬਰਾਮਦ, ਮਾਮਲਾ ਦਰਜ
ਤਪਾ ਮੰਡੀ, 26 ਅਕਤੂਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਪੁਲਿਸ ਨੇ ਰੇਡ ਕਰ ਕੇ ਜੂਆ ਖੇਡਣ ਵਾਲੇ ਚਾਰ ਜਣਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 3100 ਦੀ ਨਗਦੀ ਅਤੇ ਤਾਸ਼ ਦੇ ਪੱਤੇ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਵਾਲਮੀਕ ਚੌਕ ਤਪਾ ਵਿਖੇ ਮੌਜੂਦ ਸਨ।
ਤਪਾ ਮੰਡੀ, 26 ਅਕਤੂਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਪੁਲਿਸ ਨੇ ਰੇਡ ਕਰ ਕੇ ਜੂਆ ਖੇਡਣ ਵਾਲੇ ਚਾਰ ਜਣਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 3100 ਦੀ ਨਗਦੀ ਅਤੇ ਤਾਸ਼ ਦੇ ਪੱਤੇ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਵਾਲਮੀਕ ਚੌਕ ਤਪਾ ਵਿਖੇ ਮੌਜੂਦ ਸਨ। ਇਸ ਦੌਰਾਨ ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਕੁੱਝ ਵਿਅਕਤੀ ਤਾਸ਼ ਦੇ ਪੱਤਿਆਂ ਨਾਲ ਜੂਆ ਖੇਡ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 3100 ਦੀ ਨਗਦੀ ਅਤੇ ਤਾਸ਼ ਦੇ ਪੱਤੇ ਬਰਾਮਦ ਕੀਤੇ। ਪੁਲਿਸ ਰਿਕਾਰਡ ਅਨੁਸਾਰ, ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਸੰਜੇ ਕੁਮਾਰ ਪੁੱਤਰ ਫ਼ਕੀਰ ਚੰਦ, ਲਵਪ੍ਰੀਤ ਸਿੰਘ ਉਰਫ਼ ਲਵੀ ਪੁੱਤਰ ਧਿਆਨ ਦਾਸ, ਕ੍ਰਿਸ਼ਨ ਚੰਦ ਪੁੱਤਰ ਦੀਵਾਨ ਚੰਦ ਵਾਸੀਆਨ ਤਪਾ ਅਤੇ ਪ੍ਰਸ਼ੋਤਮ ਲਾਲ ਪੁੱਤਰ ਤਰਸੇਮ ਲਾਲ ਵਾਸੀ ਢਿਲਵਾਂ ਵਜੋਂ ਹੋਈ ਹੈ। ਪੁਲਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਬਰਜਮਾਨਤ ਰਿਹਾਅ ਕਰ ਦਿੱਤਾ।