26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਤ ਨਾਮਦੇਵ ਜੀ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ

ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਵਸ ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜੱਸਲ ਅਤੇ ਪ੍ਰੈਸ ਸਕੱਤਰ ਗੁਰਜੰਟ ਸਿੰਘ ਸੋਨਾ ਨੇ ਦੱਸਿਆ ਕਿ ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਕਵੀਸ਼ਰੀ ਦੀਵਾਨ ਸਜਾਏ ਗਏ।

Ad Position 21
No active advertisement
ਗੁਰਮਤਿ ਸਮਾਗਮ ਦੌਰਾਨ ਰਾਗੀ ਜਥੇ ਦਾ ਸਨਮਾਨ ਕਰਦੇ ਹੋਏ ਗੁ: ਬਾਬਾ ਨਾਮਦੇਵ ਜੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ। ਅਜੀਤ ਤਸਵੀਰ 27-10-2026
ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਵਸ ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜੱਸਲ ਅਤੇ ਪ੍ਰੈਸ ਸਕੱਤਰ ਗੁਰਜੰਟ ਸਿੰਘ ਸੋਨਾ ਨੇ ਦੱਸਿਆ ਕਿ ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਕਵੀਸ਼ਰੀ ਦੀਵਾਨ ਸਜਾਏ ਗਏ। ਜਿਸ ਵਿਚ ਹਜ਼ੂਰੀ ਰਾਗੀ ਜਥਾ ਭਾਈ ਗੁਰਦੀਪ ਸਿੰਘ ਗੁਰਦੁਆਰਾ ਬਾਬਾ ਨਾਮਦੇਵ ਜੀ, ਭਾਈ ਜਸਕੀਰਤ ਸਿੰਘ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ, ਭਾਈ ਹਰਵਿੰਦਰ ਸਿੰਘ ਗੁਰਦੁਆਰਾ ਪਾਤਸ਼ਾਹੀ ਨੌਵੀਂ ਹੰਡਿਆਇਆ, ਭਾਈ ਕੁਲਵੰਤ ਸਿੰਘ ਕਥਾਵਾਚਕ, ਬੀਬੀ ਚਮਨਪ੍ਰੀਤ ਕੌਰ ਦੇ ਢਾਡੀ ਜਥੇ ਨੇ ਸੰਗਤਾਂ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਭਗਤ ਨਾਮਦੇਵ ਜੀ ਦੇ ਜੀਵਨ ਸਿਧਾਂਤ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਰਾਤ ਨੂੰ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਭਾਈ ਗੁਰਜੰਟ ਸਿੰਘ ਕਥਾਵਾਚਕ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਫ਼ਤਿਹਗੜ੍ਹ ਸਾਹਿਬ, ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਸਮਾਗਮਾਂ ਵਿਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸਾਬਕਾ ਐਮ.ਪੀ. ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ, ਮੇਅਰ ਹੁਸਨਪ੍ਰੀਤ ਸਿੰਘ ਮੇਅਰ, ਚੇਅਰਮੈਨ ਰਾਮ ਤੀਰਥ ਮੰਨਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸਰਕਲ ਪ੍ਰਧਾਨ ਜਥੇਦਾਰ ਬੇਅੰਤ ਸਿੰਘ ਬਾਠ, ਤੇਜਿੰਦਰ ਸਿੰਘ ਸੋਨੀ ਜਾਗਲ, ਜਥੇਦਾਰ ਜਰਨੈਲ ਸਿੰਘ ਭੋਤਨਾ, ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ, ਕੁਲਵੰਤ ਸਿੰਘ ਰਾਜੀ, ਕੁਲਵਿੰਦਰ ਸਿੰਘ ਕਾਲਾ, ਕੇਵਲ ਸਿੰਘ ਵੀਨਸ, ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਅਰਜਨ ਸਿੰਘ ਬਿੱਟੂ , ਯਾਦਵਿੰਦਰ ਸਿੰਘ ਟੋਨੀ , ਰਾਜਿੰਦਰ ਸਿੰਘ ਬਾਬਰ , ਗਿ: ਕਰਮ ਸਿੰਘ ਭੰਡਾਰੀ, ਭੁਪਿੰਦਰ ਸਿੰਘ ਬੇਦੀ, ਪਰਮਜੀਤ ਸਿੰਘ ਪੱਪੂ, ਜਗਸੀਰ ਸਿੰਘ, ਸਰੂਪ ਸਿੰਘ, ਡਾ. ਅਮਨਦੀਪ ਸਿੰਘ ਟੱਲੇਵਾਲੀਆ , ਸੁਖਦੇਵ ਸਿੰਘ ਸਾਗੂ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਮੈਨੇਜਰ ਨਿਰਮਲ ਸਿੰਘ ਰਾਜੀਆ, ਬੇਅੰਤ ਸਿੰਘ ਧਾਲੀਵਾਲ, ਪਿਆਰਾ ਲਾਲ ਰਾਏਸਰ, ਰਘਵੀਰ ਪ੍ਰਕਾਸ਼ ਗਰਗ, ਪਰਮਿੰਦਰ ਸਿੰਘ ਵੈਲਕਮ ਟੇਲਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ।
Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਵਾਲਮੀਕ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਨਾ ਦਾ ਸ੍ਰੋਤ - ਐਡਵੋਕੇਟ ਰਾਹੀ ਅਗਲੀ ਖ਼ਬਰ ਨਵਜੰਮੀਆਂ ਧੀਆਂ ਦੀ ਲੋਹੜੀ ਉਤਸਵ ਕਮੇਟੀ ਬਰਨਾਲਾ ਦੀ ਮੀਟਿੰਗ ਹੋਈ
Ad Position 24