ਸੰਸਦ ਮੈਂਬਰ ਮੀਤ ਹੇਅਰ ਨੇ ਰਾਮ ਰਾਜਿਆ ਕਾਲੋਨੀ ’ਚ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਰਾਮ ਰਾਜਿਆ ਕਾਲੋਨੀ ਵਿਖੇ 58 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਸੜਕ ਦਾ ਨੀਂਹ ਪੱਥਰ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਰਾਮ ਰਾਜਿਆ ਕਾਲੋਨੀ ਵਿਖੇ ਸੜਕਾਂ ਦਾ ਨੀਂਹ-ਪੱਥਰ ਰੱਖਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਨਾਲ ਮੇਅਰ ਹਸਨਪ੍ਰੀਤ ਭਾਰਦਵਾਜ, ਕੌਂਸਲਰ ਸੁਖਜੀਤ ਕੌਰ ਸੁੱਖੀ, ਸ਼ਿਵ ਸਿੰਗਲਾ ਅਤੇ ਹੋਰ ਪਤਵੰਤੇ। ਅਜੀਤ ਤਸਵੀਰ
27-10-2026