28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਦਿਆਰਥੀਆਂ ਲਈ ਡੇ ਆਊਟ ਐਟ ਵਾਈ.ਐਸ.ਪੀ. ਦਾ ਆਯੋਜਨ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐਸ.

Ad Position 21
No active advertisement
ਅਜੀਤ ਡੈਸਕ 28-10-2026
ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਲੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਡੇ ਆਊਟ ਐਟ ਵਾਈ.ਐਸ.ਪੀ. ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਾਪਿਆਂ ਦੇ ਬੱਚਿਆਂ ਵਿਚਕਾਰ ਆਪਸੀ ਪਿਆਰ ਸਾਂਝ ਅਤੇ ਸਮਝ ਨੂੰ ਹੋਰ ਮਜ਼ਬੂਤ ਕਰਨਾ, ਉਨ੍ਹਾਂ ਨੂੰ ਇਕੱਠੇ ਗੁਣਵੱਤਾ ਪੂਰਨ ਸਮਾਂ ਬਿਤਾਉਣ ਦਾ ਮੌਕਾ ਪ੍ਰਦਾਨ ਕਰਨਾ ਸੀ। ਪ੍ਰੋਗਰਾਮ ਦੌਰਾਨ ਕਈ ਮਨੋਰੰਜਨ ਗਤੀਵਿਧੀਆਂ ਅਤੇ ਦਿਲਚਸਪ ਖੇਡਾਂ ਵੀ ਕਰਵਾਈਆਂ ਗਈਆਂ। ਜਿਸ ਵਿਚ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਪਿ੍ਰੰਸੀਪਲ ਮੋਹਿਤ ਜਿੰਦਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦੇ ਨਾਲ ਬੱਚਿਆਂ ਦੀ ਸ਼ਖ਼ਸੀਅਤ, ਸੰਸਕਾਰਾਂ, ਆਤਮਵਿਸ਼ਵਾਸ ਅਤੇ ਸਰਵਪੱਖੀ ਵਿਕਾਸ ਵਿਚ ਅਧਿਆਪਕਾਂ ਅਤੇ ਮਾਪਿਆਂ ਦੇ ਸਾਂਝੇ ਯੋਗਦਾਨ ਨੂੰ ਵੀ ਮਹੱਤਵ ਦਿੱਤਾ ਗਿਆ ਹੈ। ਜੋ ਬੱਚਿਆਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਣ ਵਿਚ ਸਕੂਲ ਅਤੇ ਪਰਿਵਾਰ ਦੋਵਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਸਰਕਲ ਬਰਨਾਲਾ ਦੀ ਮੀਟਿੰਗ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਦੀਵਾਲੀ ਵਿਸ਼ੇ ਸੰਬੰਧੀ ਕੁਇਜ਼ ਮੁਕਾਬਲੇ ਕਰਵਾਏ
Ad Position 24