ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਭਦੌੜ, 27 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਮੋਗਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਵੇਰ ਦੀ ਸਭਾ ਦੌਰਾਨ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਤੇ ਆਪਣੇ ਭਾਸ਼ਣਾਂ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਅਤੇ ਸਿੱਖ ਇਤਿਹਾਸ ਵਿਚ ਪਾਏ ਮਹਾਨ ਯੋਗਦਾਨ ਬਾਰੇ ਜਾਣਕਾਰੀ ਦਿੱਤੀ।
ਭਦੌੜ, 27 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਮੋਗਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਵੇਰ ਦੀ ਸਭਾ ਦੌਰਾਨ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਤੇ ਆਪਣੇ ਭਾਸ਼ਣਾਂ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਅਤੇ ਸਿੱਖ ਇਤਿਹਾਸ ਵਿਚ ਪਾਏ ਮਹਾਨ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਅਤੇ ਪ੍ਰਿੰ: ਜਸਮੇਲ ਸਿੰਘ ਕਲਸੀ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਮਨੁੱਖ ਨੂੰ ਹਮੇਸ਼ਾ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਵਿਚ ਨਿਮਰਤਾ, ਇਮਾਨਦਾਰੀ, ਸਹਿਣਸ਼ੀਲਤਾ ਅਤੇ ਨਿਰਸਵਾਰਥ ਸੇਵਾ ਵਰਗੇ ਗੁਣਾਂ ਨੂੰ ਅਪਣਾਉਣਾ ਚਾਹੀਦਾ ਹੈ।