27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਐੱਸ.ਡੀ.ਐਮ. ਵਲੋਂ ਦਰਾਜ਼ ਦਾ ਦੌਰਾ, ਬੇਲਰ ਮਾਲਕਾਂ ਤੇ ਕਿਸਾਨਾਂ ਨਾਲ ਕੀਤੀ ਗੱਲਬਾਤ

ਤਪਾ ਮੰਡੀ, 27 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਐੱਸ. ਡੀ.

Ad Position 21
No active advertisement
ਅਜੀਤ ਡੈਸਕ 28-10-2026
ਤਪਾ ਮੰਡੀ, 27 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਐੱਸ.ਡੀ.ਐਮ. ਤਪਾ ਆਯੂਸ਼ ਗੋਇਲ ਵਲੋਂ ਪਿੰਡ ਦਰਾਜ਼ ਦੇ ਖੇਤਾਂ ਦਾ ਦੌਰਾ ਕਰ ਕੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਖੇਤਾਂ ਵਿਚ ਬੇਲਰ ਮਸ਼ੀਨ ਰਾਹੀਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਸਨ। ਦੌਰੇ ਦੌਰਾਨ ਐਸ.ਡੀ.ਐਮ. ਆਯੂਸ਼ ਗੋਇਲ ਨੇ ਬੇਲਰ ਮਾਲਕਾਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਪ੍ਰਬੰਧਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਹੋਰਨਾਂ ਕਿਸਾਨ ਵੀ ਪ੍ਰੇਰਨਾ ਲੈਂਦੇ ਹੋਏ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ। ਇਸ ਮੌਕੇ ਉਨ੍ਹਾਂ ਪਿੰਡ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲ਼ੀ ਨੂੰ ਅੱਗ ਨਾ ਲਗਾਉਣ ਦੀ ਅਪੀ ਲ ਕੀਤੀ। ਇਸ ਮੌਕੇ ਨਨਪਾਲ ਸਿੰਘ, ਪਟਵਾਰੀ ਟਿੰਕੂ ਕੁਮਾਰ, ਪਟਵਾਰੀ ਜਸਦੀਪ ਸਿੰਘ, ਨੋਡਲ ਅਫ਼ਸਰ ਹੈਪੀ ਸ਼ਰਮਾ ਤੇ ਕਲੱਸਟਰ ਅਫ਼ਸਰ ਏ.ਡੀ.ਓ. ਪ੍ਰਦੀਪ ਕੁਮਾਰ, ਕੋਆਪੇ੍ਰਟਿਵ ਸੁਸਾਇਟੀ ਦੇ ਮੁਲਾਜ਼ਮ ਗੁਰਪ੍ਰੀਤ ਸਿੰਘ ਆਦਿ ਪਿੰਡ ਦੇ ਹੋਰ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਏ. ਪੀ. ਐੱਫ. ਦੇ ਸੇਵਾ ਮੁਕਤ ਜਵਾਨਾਂ ਅਤੇ ਵੀਰ ਨਾਰੀਆਂ ਦੀ ਤਿਮਾਹੀ ਮੀਟਿੰਗ ਅਗਲੀ ਖ਼ਬਰ ਨੈੱਟਬਾਲ ਐਸੋਸੀਏਸ਼ਨ ਬਰਨਾਲਾ ਵਲੋਂ ਰਾਜ ਪੱਧਰੀ ਮੁਕਾਬਲਿਆਂ ਦੇ ਟਰਾਇਲ ਲਏ
Ad Position 24