24 ਘੰਟਿਆਂ ਵਿਚ ਝੋਨੇ ਦੀ ਖਰੀਦ ਪ੍ਰਬੰਧਾਂ ਦੇ ਦਾਅਵੇ ਖੋਖਲੇ ਸਾਬਤ ਹੋਏ -ਕਿਸਾਨ ਆਗੂ
ਬਰਨਾਲਾ, 28 ਅਕਤੂਬਰ (ਅਸ਼ੋਕ ਭਾਰਤੀ)-ਦਾਣਾ ਮੰਡੀ ਝਲੂਰ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਲਦੇਵ ਸਿੰਘ ਬਿੱਟੂ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੈ ਸਿੰਘ ਜੌਹਲ ਨੇ ਦੱਸਿਆ ਕਿ ਖਰੀਦ ਪ੍ਰਬੰਧ ਬਿਲਕੁਲ ਢਿੱਲੇ ਚੱਲ ਰਹੇ ਹਨ। 24 ਘੰਟਿਆਂ ਵਿਚ ਝੋਨੇ ਦੀ ਖਰੀਦ ਕਰਨ ਦੇ ਦਾਅਵੇ ਸਰਕਾਰ ਦੇ ਖੋਖਲੇ ਸਾਬਤ ਹੋ ਰਹੇ ਹਨ, ਬੇਮੌਸਮੇ ਮੀਂਹ ਪੈਣ ਕਾਰਨ ਅਤੇ ਝੋਨੇ ਦੀ ਫਸਲ ’ਚ ਨਮੀ ਵਧੀ ਹੈ, ਨਮੀ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਕਿਸਾਨ ਕਈ-ਕਈ ਦਿਨ ਤੋਂ ਮੰਡੀਆ ਵਿਚ ਬੈਠੇ ਹਨ।
ਬਰਨਾਲਾ, 28 ਅਕਤੂਬਰ (ਅਸ਼ੋਕ ਭਾਰਤੀ)-ਦਾਣਾ ਮੰਡੀ ਝਲੂਰ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਲਦੇਵ ਸਿੰਘ ਬਿੱਟੂ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੈ ਸਿੰਘ ਜੌਹਲ ਨੇ ਦੱਸਿਆ ਕਿ ਖਰੀਦ ਪ੍ਰਬੰਧ ਬਿਲਕੁਲ ਢਿੱਲੇ ਚੱਲ ਰਹੇ ਹਨ। 24 ਘੰਟਿਆਂ ਵਿਚ ਝੋਨੇ ਦੀ ਖਰੀਦ ਕਰਨ ਦੇ ਦਾਅਵੇ ਸਰਕਾਰ ਦੇ ਖੋਖਲੇ ਸਾਬਤ ਹੋ ਰਹੇ ਹਨ, ਬੇਮੌਸਮੇ ਮੀਂਹ ਪੈਣ ਕਾਰਨ ਅਤੇ ਝੋਨੇ ਦੀ ਫਸਲ ’ਚ ਨਮੀ ਵਧੀ ਹੈ, ਨਮੀ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਕਿਸਾਨ ਕਈ-ਕਈ ਦਿਨ ਤੋਂ ਮੰਡੀਆ ਵਿਚ ਬੈਠੇ ਹਨ। ਉਨ੍ਹਾਂ ਦੱਸਿਆ ਕਿ ਮੌਸਮ ਦੀ ਤਬਦੀਲੀ ਕਾਰਨ ਝੋਨੇ ਦੀ ਸੀਮਾ 17 ਤੋਂ ਵਧਾ ਕੇ 20 ਕੀਤੀ ਜਾਵੇ ਤਾਂ ਜੋ ਖਰੀਦ ਪ੍ਰਬੰਧ ਵਿਚ ਤੇਜੀ ਆ ਸਕੇ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਡਿੱਗੇ ਝੋਨੇ ਦੇ ਬਰੰਗ ਹੋਏ ਦਾਣੇ ਨੂੰ ਬਿਨਾਂ ਕਿਸੇ ਕੱਟ ਤੋਂ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੇਂਡੂ ਸਰਕਾਰੀ ਖਰੀਦ ਕੇਦਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਮੌਕੇ ਉਹਨਾਂ ਨਾਲ ਹਰਦੀਪ ਸਿੰਘ ਕਰਮਗੜ, ਸੁਖਵਿੰਦਰ ਸਿੰਘ ਜੌਹਲ, ਕਰਨੈਲ ਸਿੰਘ, ਗੁਰਬਖਸ਼ ਸਿੰਘ, ਕੁਲਦੀਪ ਸਿੰਘ ਸਿੱਧੂ, ਦਿਲਪ੍ਰੀਤ ਸਿੰਘ, ਮੋਹਣ ਸਿੰਘ, ਰਾਮ ਸਿੰਘ, ਨਵਦੀਪ ਦਾਸ, ਕੇਵਲ ਸਿੰਘ, ਕਾਲਾ ਮਨੀਲਾ, ਵੀਰਬਲ ਸਿੰਘ ਆਦਿ ਹਾਜ਼ਰ ਸਨ।