29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪਾਈਥਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਵਰਕਸ਼ਾਪ

ਟੱਲੇਵਾਲ, 28 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਪਾਈਥਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਪ੍ਰੋ: ਨਰਪ੍ਰੀਤ ਕੌਰ ਦੀ ਅਗਵਾਈ ਵਿਚ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੋਲੀਟੇਅਰ ਇਨਫੋਸਿਸ ਪ੍ਰਾਈਵੇਟ ਲਿਮਟਿਡ ਤੋਂ ਹਰਮਨਜੋਤ ਸਿੰਘ ਅਤੇ ਇਸ਼ਾਂਤਵੀਰ ਸਿੰਘ ਨੇ ਵਿਦਿਆਰਥਣਾਂ ਨੂੰ ਪਾਈਥਨ ਪ੍ਰੋਗਰਾਮਿੰਗ ਦੀਆਂ ਮੁਢਲੀਆਂ ਧਾਰਨਾਵਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 29-10-2026
ਟੱਲੇਵਾਲ, 28 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਪਾਈਥਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਪ੍ਰੋ: ਨਰਪ੍ਰੀਤ ਕੌਰ ਦੀ ਅਗਵਾਈ ਵਿਚ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੋਲੀਟੇਅਰ ਇਨਫੋਸਿਸ ਪ੍ਰਾਈਵੇਟ ਲਿਮਟਿਡ ਤੋਂ ਹਰਮਨਜੋਤ ਸਿੰਘ ਅਤੇ ਇਸ਼ਾਂਤਵੀਰ ਸਿੰਘ ਨੇ ਵਿਦਿਆਰਥਣਾਂ ਨੂੰ ਪਾਈਥਨ ਪ੍ਰੋਗਰਾਮਿੰਗ ਦੀਆਂ ਮੁਢਲੀਆਂ ਧਾਰਨਾਵਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮਝਾਇਆ ਕਿ ਏ.ਆਈ. ਦੀ ਵਰਤੋਂ ਡਾਟਾ ਵਿਸ਼ਲੇਸ਼ਣ, ਮਸ਼ੀਨ ਲਰਨਿੰਗ, ਆਟੋਮੇਸ਼ਨ, ਚੈਟਬੋਟਸ ਅਤੇ ਵੱਖ-ਵੱਖ ਉਦਯੋਗਿਕ ਖੇਤਰਾਂ ਵਿਚ ਕਿਵੇਂ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਵਿਦਿਆਰਥਣਾਂ ਨੂੰ ਏ.ਆਈ.-ਆਧਾਰਿਤ ਸਾਧਨਾਂ ਦੀ ਵਰਤੋਂ, ਅਸਲ ਜੀਵਨ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਇਸ ਖੇਤਰ ਵਿਚ ਉਪਲਬਧ ਕੈਰੀਅਰ ਦੇ ਮੌਕਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ.), ਲੈਕ. ਹਰਮੀਤ ਕੌਰ ਸਿੱਧੂ (ਡਾ.), ਪ੍ਰੋ: ਜਸਪ੍ਰੀਤ ਕੌਰ, ਪ੍ਰੋ: ਜਸਪ੍ਰੀਤ ਕੌਰ, ਪ੍ਰੋ: ਹਰਪ੍ਰੀਤ ਸਿੰਘ, ਪ੍ਰੋ: ਹਰਦੀਪ ਕੌਰ, ਪ੍ਰੋ: ਸਿਮਰਜੀਤ ਕੌਰ, ਪ੍ਰੋ: ਲਖਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਈ.ਐਸ. ਸਕੂਲ ਦੇ ਬੱਚੇ ਸ੍ਰੀ ਗੀਤਾ ਭਵਨ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਮੰਡੀ ਧਨੌਲਾ ਆਖਰ ਕਦੋਂ ਤੱਕ ਹੰਢਾਉਂਦੀ ਰਹੇਗੀ ਬਦਬੂ ਦਾ ਸੰਤਾਪ
Ad Position 24