29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵਾਈ.ਐਸ. ਸਕੂਲ ਦੇ ਬੱਚੇ ਸ੍ਰੀ ਗੀਤਾ ਭਵਨ ਵਿਖੇ ਹੋਏ ਨਤਮਸਤਕ

ਤਪਾ ਮੰਡੀ, 28 ਅਕਤੂਬਰ (ਪ੍ਰਵੀਨ ਗਰਗ)-ਵਾਈ. ਐਸ.

Ad Position 21
No active advertisement
ਅਜੀਤ ਡੈਸਕ 29-10-2026
ਤਪਾ ਮੰਡੀ, 28 ਅਕਤੂਬਰ (ਪ੍ਰਵੀਨ ਗਰਗ)-ਵਾਈ.ਐਸ. ਸਕੂਲ ਦੇ ਬੱਚੇ ਅੱਜ ਸ੍ਰੀ ਗੀਤਾ ਭਵਨ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਦੇ ਪਹੁੰਚਣ ’ਤੇ ਸੀਨੀਅਰ ਸਿਟੀਜ਼ਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨਾਲ ਸਕੂਲੀ ਸਟਾਫ਼ ਵੀ ਮੌਜੂਦ ਰਿਹਾ। ਇਸ ਮੌਕੇ ਵਿਦਿਆਰਥੀਆਂ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ ਅਤੇ ਧਾਰਮਿਕ ਅਸਥਾਨ ਦੇ ਦਰਸ਼ਨ ਕਰ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਕੂਲੀ ਸਟਾਫ਼ ਨੇ ਕਿਹਾ ਕਿ ਅਜਿਹੇ ਧਾਰਮਿਕ ਦੌਰਿਆਂ ਦਾ ਉਦੇਸ਼ ਬੱਚਿਆਂ ਨੂੰ ਆਪਣੇ ਧਰਮ, ਸਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਇਸ ਨਾਲ ਵਿਦਿਆਰਥੀਆਂ ਅੰਦਰ ਵੱਡਿਆਂ ਦਾ ਸਤਿਕਾਰ ਕਰਨ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਇਸ ਮੌਕੇ ਸੀਨੀਅਰ ਸਿਟੀਜ਼ਨਾਂ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਪੰਡਿਤ ਕਾਲਾ ਰਾਮ ਵੇਦ ਪਾਠੀ ਨੇ ਸਕੂਲੀ ਬੱਚਿਆਂ ਨੂੰ ਸ੍ਰੀ ਗੀਤਾ ਭਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਸੀਨੀਅਰ ਸਿਟੀਜ਼ਨ ਮਾਸਟਰ ਕੇਵਲ ਕ੍ਰਿਸ਼ਨ, ਪ੍ਰੇਮ ਨਾਥ, ਮਾਸਟਰ ਚਾਨਣ ਸਿੰਘ, ਵਿਪਨ ਗੁਪਤਾ, ਮਾਸਟਰ ਸ਼ਾਮ ਲਾਲ, ਦਰਸ਼ਨ ਲਾਲ ਪਟਵਾਰੀ, ਸੇਵਾ ਮੁਕਤ ਮਾਸਟਰ ਪ੍ਰਸ਼ੋਤਮ ਲਾਲ, ਚਰਨ ਦਾਸ, ਪਵਨ ਕੁਮਾਰ ਸਮੇਤ ਹੋਰ ਪਤਵੰਤਿਆਂ ਨੇ ਸਕੂਲ ਸਟਾਫ਼ ਦਾ ਸਨਮਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖ਼ਰੀਦ ਕੇਂਦਰਾਂ ’ਚ ਕਿਸਾਨ ਤੇ ਮਜ਼ਦੂਰ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣੇ-ਬਾਠ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪਾਈਥਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਵਰਕਸ਼ਾਪ
Ad Position 24