28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਖ਼ਰੀਦ ਕੇਂਦਰਾਂ ’ਚ ਕਿਸਾਨ ਤੇ ਮਜ਼ਦੂਰ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣੇ-ਬਾਠ

ਬਰਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਵਧੀਆ ਪ੍ਰਬੰਧ ਕੀਤੇ ਜਾਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਉਲਟ ਨਜ਼ਰ ਆ ਰਹੀ ਹੈ ਕਿਉਂਕਿ ਜ਼ਿਲ੍ਹਾ ਮੰਡੀ ਬੋਰਡ ਬਰਨਾਲਾ ਤੇ ਮਾਰਕੀਟ ਕਮੇਟੀਆਂ ਵਲੋਂ ਮੰਡੀਆਂ ਵਿਚ ਕੀਤੇ ਗਏ ਨਾਕਸ ਪ੍ਰਬੰਧਾਂ ਨੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਸਾਫ਼ ਪਾਣੀ, ਧੁੱਪ ਅਤੇ ਮੀਂਹ ਤੋਂ ਬਚਾਅ ਲਈ ਛਾਂ, ਪਖਾਨਿਆਂ, ਬੈਠਣ ਲਈ ਮੇਜ਼ਾਂ ਤੇ ਕੁਰਸੀਆਂ ਅਤੇ ਮਜ਼ਦੂਰਾਂ ਦੇ ਨਹਾਉਣ ਲਈ ਪਾਣੀ ਵਾਸਤੇ ਸਬਮਰਸੀਬਲ ਮੋਟਰਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ ਜਦੋਂਕਿ ਮਾਰਕੀਟ ਕਮੇਟੀਆਂ ਵਲੋਂ ਹਰ ਸਾਲ ਮੰਡੀਆਂ ਵਿਚ ਖ਼ਰੀਦ ਸੀਜ਼ਨ ਦੇ ਪ੍ਰਬੰਧ ਕਰਨ ਲਈ ਲੱਖਾਂ ਰੁਪਏ ਦੇ ਠੇਕੇ ਦਿੱਤੇ ਜਾਂਦੇ ਹਨ।

Ad Position 21
No active advertisement
ਅਜੀਤ ਡੈਸਕ 29-10-2026
ਬਰਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਵਧੀਆ ਪ੍ਰਬੰਧ ਕੀਤੇ ਜਾਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਉਲਟ ਨਜ਼ਰ ਆ ਰਹੀ ਹੈ ਕਿਉਂਕਿ ਜ਼ਿਲ੍ਹਾ ਮੰਡੀ ਬੋਰਡ ਬਰਨਾਲਾ ਤੇ ਮਾਰਕੀਟ ਕਮੇਟੀਆਂ ਵਲੋਂ ਮੰਡੀਆਂ ਵਿਚ ਕੀਤੇ ਗਏ ਨਾਕਸ ਪ੍ਰਬੰਧਾਂ ਨੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਸਾਫ਼ ਪਾਣੀ, ਧੁੱਪ ਅਤੇ ਮੀਂਹ ਤੋਂ ਬਚਾਅ ਲਈ ਛਾਂ, ਪਖਾਨਿਆਂ, ਬੈਠਣ ਲਈ ਮੇਜ਼ਾਂ ਤੇ ਕੁਰਸੀਆਂ ਅਤੇ ਮਜ਼ਦੂਰਾਂ ਦੇ ਨਹਾਉਣ ਲਈ ਪਾਣੀ ਵਾਸਤੇ ਸਬਮਰਸੀਬਲ ਮੋਟਰਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ ਜਦੋਂਕਿ ਮਾਰਕੀਟ ਕਮੇਟੀਆਂ ਵਲੋਂ ਹਰ ਸਾਲ ਮੰਡੀਆਂ ਵਿਚ ਖ਼ਰੀਦ ਸੀਜ਼ਨ ਦੇ ਪ੍ਰਬੰਧ ਕਰਨ ਲਈ ਲੱਖਾਂ ਰੁਪਏ ਦੇ ਠੇਕੇ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿਚ ਕਿਸਾਨਾਂ-ਮਜ਼ਦੂਰਾਂ ਲਈ ਲੋੜੀਂਦੀਆਂ ਸਹੂਲਤਾਂ ਹੀ ਉਪਲਬਧ ਨਹੀਂ ਹਨ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਇਨ੍ਹਾਂ ਪ੍ਰਬੰਧਾਂ ਲਈ ਖ਼ਰਚੀ ਜਾਣ ਵਾਲੀ ਰਕਮ ਕਿੱਥੇ ਜਾ ਰਹੀ ਹੈ? 28 ਬੀਐਨਐਲ10
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂਆਂ ਤੇ ਵਰਕਰਾਂ ਨੇ ਘਰ-ਘਰ ਜਾ ਕੇ ਮੈਨੀਫੈਸਟੋ ਸੁਝਾਅ ਫਾਰਮ ਭਰੇ ਅਗਲੀ ਖ਼ਬਰ ਵਾਈ.ਐਸ. ਸਕੂਲ ਦੇ ਬੱਚੇ ਸ੍ਰੀ ਗੀਤਾ ਭਵਨ ਵਿਖੇ ਹੋਏ ਨਤਮਸਤਕ
Ad Position 24