28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਵੂਫਰ ਫਨ ਜੋਏ’ ਦਾ ਅਨੰਦ ਮਾਣਿਆ

ਤਪਾ ਮੰਡੀ, 28 ਅਕਤੂਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਇੱਕ ਮਨੋਰੰਜਕ ਸਕੂਲ ਟ੍ਰਿਪ ਦਾ ਆਯੋਜਨ ਕੀਤਾ ਗਿਆ। ਇਸ ਟ੍ਰਿਪ ਦੌਰਾਨ ਵਿਦਿਆਰਥੀਆਂ ਨੂੰ ‘ਵੂਫਰ ਫਨ ਜੋਏ’ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ’ਚ ਭਾਗ ਲੈਂਦਿਆਂ ਖ਼ੂਬ ਮਸਤੀ ਕੀਤੀ।

Ad Position 21
No active advertisement
‘ਵੂਫਰ ਫਨ ਜੋਏ’ ਦਾ ਅਨੰਦ ਮਾਣਨ ਮੌਕੇ ਸਕੂਲੀ ਵਿਦਿਆਰਥੀ। ਤਸਵੀਰ : ਪ੍ਰਵੀਨ ਗਰਗ 29-10-2026
ਤਪਾ ਮੰਡੀ, 28 ਅਕਤੂਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਇੱਕ ਮਨੋਰੰਜਕ ਸਕੂਲ ਟ੍ਰਿਪ ਦਾ ਆਯੋਜਨ ਕੀਤਾ ਗਿਆ। ਇਸ ਟ੍ਰਿਪ ਦੌਰਾਨ ਵਿਦਿਆਰਥੀਆਂ ਨੂੰ ‘ਵੂਫਰ ਫਨ ਜੋਏ’ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ’ਚ ਭਾਗ ਲੈਂਦਿਆਂ ਖ਼ੂਬ ਮਸਤੀ ਕੀਤੀ। ਇਸ ਸੈਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਆਪਸੀ ਸਹਿਯੋਗ ਅਤੇ ਸਮਾਜਿਕ ਸਾਂਝ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਸਕੂਲ ਦੇ ਵਿਦਿਆਰਥੀਆਂ ਨੇ ਇਸ ਯਾਤਰਾ ਦੌਰਾਨ ਬਹੁਤ ਉਤਸ਼ਾਹ ਦਿਖਾਇਆ ਅਤੇ ਆਪਣੇ ਸਹਿਪਾਠੀਆਂ ਨਾਲ ਯਾਦਗਾਰੀ ਪਲ ਬਿਤਾਏ। ਬੱਚਿਆਂ ਨੇ ਵੱਖ-ਵੱਖ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਅਨੰਦ ਮਾਣਿਆ। ਉਨ੍ਹਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਉਤਸ਼ਾਹ ਸਾਫ਼ ਝਲਕ ਰਿਹਾ ਸੀ। ਇਸ ਟ੍ਰਿਪ ਰਾਹੀਂ ਵਿਦਿਆਰਥੀਆਂ ਨੂੰ ਕਲਾਸ ਰੂਮ ਤੋਂ ਬਾਹਰ ਨਵਾਂ ਅਨੁਭਵ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ - ਵਿਸ਼ਵਾਸ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਟੀਮ ਵਰਕ, ਅਨੁਸ਼ਾਸਨ, ਸਹਿਯੋਗ ਅਤੇ ਆਪਸੀ ਪਿਆਰ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਤਰੱਕੀ ਵੀ ਬਹੁਤ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਸਕੂਲ ਵਲੋਂ ਸਮੇਂ-ਸਮੇਂ ’ਤੇ ਅਜਿਹੀਆਂ ਵਿੱਦਿਅਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਬੱਚੇ ਖ਼ੁਸ਼ਗਵਾਰ ਮਾਹੌਲ ਵਿਚ ਸਿੱਖਣ ਅਤੇ ਨਵੀਆਂ ਚੀਜ਼ਾਂ ਦਾ ਅਨੁਭਵ ਪ੍ਰਾਪਤ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਬੱਸਾਂ ਨਾ ਰੋਕਣ ਅਤੇ ਪ੍ਰਾਈਵੇਟ ਬੱਸ ਚਾਲਕਾਂ ਦੀ ਬਦਸਲੂਕੀ ਖ਼ਿਲਾਫ਼ ਪਿੰਡ ਚੀਮਾ ਦੀਆਂ ਔਰਤਾਂ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਮਹਿਲ ਖੁਰਦ ਦੀ ਹੈੱਡ ਟੀਚਰ ਸਤਵੀਰ ਕੌਰ ਮਾਸਟਰ ਕਾਡਰ ’ਚ ਪ੍ਰਮੋਟ ਚੰਨਣਵਾਲ ਸਕੂਲ ’ ਚ ਹਿੰਦੀ ਮਿਸਟਰੈੱਸ ਵਜੋਂ ਸੰਭਾਲਿਆ...
Ad Position 24