ਅਕਾਲੀ ਦਲ (ਬ) ਦੀ ਚੜ੍ਹਤ ਦੇਖ ਕੇ ਵਿਰੋਧੀਆਂ ਦੀ ਨੀਂਦ ਉੱਡੀ-ਸੋਨਾ ਢਿੱਲੋਂ ਤੇ ਇਕਬਾਲ ਢਿੱਲੋਂ
ਤਪਾ ਮੰਡੀ, 28 ਅਕਤੂਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੜ੍ਹਤ ਦੇਖ ਕੇ ਵਿਰੋਧੀ ਪਾਰਟੀਆਂ ਦੀ ਨੀਂਦ ਉੱਡ ਗਈ ਹੈ ਕਿਉਂਕਿ ਵੱਡੇ-ਵੱਡੇ ਲੀਡਰ ਵੱਖ-ਵੱਖ ਪਾਰਟੀਆਂ ਵਿਚੋਂ ਪ੍ਰਧਾਨ ਸਾਹਿਬ ਦੀ ਹਾਜ਼ਰੀ ਵਿਚ ਸ਼ਮੂਲੀਅਤ ਕਰ ਰਹੇ ਹਨ। ਜਿਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਗਰਾਫ਼ ਦਿਨ ਪ੍ਰਤੀ ਦਿਨ ਉਪਰ ਹੁੰਦਾ ਜਾ ਰਿਹਾ ਹੈ।
ਪ
ਪਿੰਡ ਢਿੱਲਵਾਂ ਦੇ ਸੀਨੀਅਰ ਆਗੂ ਸਤਵਿੰਦਰ ਸਿੰਘ ਸੋਨਾ ਢਿੱਲੋਂ ਅਤੇ ਸੀਨੀਅਰ ਆਗੂ ਇਕਬਾਲ ਸਿੰਘ ਢਿੱਲੋਂ ਗੱਲਬਾਤ ਦੌਰਾਨ।
29-10-2026
ਤਪਾ ਮੰਡੀ, 28 ਅਕਤੂਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੜ੍ਹਤ ਦੇਖ ਕੇ ਵਿਰੋਧੀ ਪਾਰਟੀਆਂ ਦੀ ਨੀਂਦ ਉੱਡ ਗਈ ਹੈ ਕਿਉਂਕਿ ਵੱਡੇ-ਵੱਡੇ ਲੀਡਰ ਵੱਖ-ਵੱਖ ਪਾਰਟੀਆਂ ਵਿਚੋਂ ਪ੍ਰਧਾਨ ਸਾਹਿਬ ਦੀ ਹਾਜ਼ਰੀ ਵਿਚ ਸ਼ਮੂਲੀਅਤ ਕਰ ਰਹੇ ਹਨ। ਜਿਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਗਰਾਫ਼ ਦਿਨ ਪ੍ਰਤੀ ਦਿਨ ਉਪਰ ਹੁੰਦਾ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਅਤੇ ਨੰਬਰਦਾਰ ਯੂਨੀਅਨ ਦੇ ਮੀਤ ਪ੍ਰਧਾਨ ਸਤਵਿੰਦਰ ਸਿੰਘ ਸੋਨਾ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਢਿੱਲੋਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਾਨਦਾਰ ਹੂੰਝਾ ਫੇਰ ਜਿੱਤ ਪ੍ਰਾਪਤ ਕਰ ਕੇ ਸੂਬੇ ਅੰਦਰ ਸਰਕਾਰ ਬਣਾਏਗਾ, ਕਿਉਂਕਿ ਹਰ ਰੋਜ਼ ਵੱਖ-ਵੱਖ ਪਾਰਟੀਆਂ ਵਿਚੋਂ ਕੱਦਾਵਰ ਆਗੂ ਅਤੇ ਪਰਿਵਾਰਾਂ ਦੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਰਹੇ ਹਨ।