ਤਿਉਹਾਰਾਂ ਮੌਕੇ ਦੁਕਾਨਦਾਰਾਂ ਨੂੰ ਤੰਗ ਕਰਨਾ ਬੰਦ ਕਰੇ ਨਗਰ ਨਿਗਮ ਤੇ ਟਰੈਫਿਕ ਪੁਲਿਸ- ਸੰਜੀਵ ਸ਼ੋਰੀ
ਬਰਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਤਿਉਹਾਰਾਂ ਦੇ ਦਿਨਾਂ ਦੌਰਾਨ ਨਗਰ ਨਿਗਮ ਬਰਨਾਲਾ ਅਤੇ ਟਰੈਫਿਕ ਪੁਲਿਸ ਵਲੋਂ ਦੁਕਾਨਾਂ ਦੇ ਬਾਹਰ ਸਮਾਨ ਰੱਖਣ ਅਤੇ ਆਰਜ਼ੀ ਟੈਂਟ ਲਗਾਉਣ ਦੇ ਮਾਮਲੇ ਵਿਚ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਅਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ ਨੇ ਗੱਲਬਾਤ ਕਰਦਿਆਂ ਕੀਤਾ।
ਬਰਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਤਿਉਹਾਰਾਂ ਦੇ ਦਿਨਾਂ ਦੌਰਾਨ ਨਗਰ ਨਿਗਮ ਬਰਨਾਲਾ ਅਤੇ ਟਰੈਫਿਕ ਪੁਲਿਸ ਵਲੋਂ ਦੁਕਾਨਾਂ ਦੇ ਬਾਹਰ ਸਮਾਨ ਰੱਖਣ ਅਤੇ ਆਰਜ਼ੀ ਟੈਂਟ ਲਗਾਉਣ ਦੇ ਮਾਮਲੇ ਵਿਚ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਅਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ ਨੇ ਗੱਲਬਾਤ ਕਰਦਿਆਂ ਕੀਤਾ। ਸ੍ਰੀ ਸ਼ੋਰੀ ਨੇ ਕਿਹਾ ਕਿ ਸ਼ਹਿਰ ਦੇ ਵਪਾਰੀ ਅਤੇ ਦੁਕਾਨਦਾਰ ਪਹਿਲਾਂ ਹੀ ਲੰਮੇ ਸਮੇਂ ਤੋਂ ਮੰਦੀ ਦੀ ਮਾਰ ਝੱਲ ਰਹੇ ਹਨ। ਤਿਉਹਾਰਾਂ ਦੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਕਾਰੋਬਾਰ ਵਿਚ ਕੁਝ ਰਾਹਤ ਮਿਲਣ ਦੀ ਉਮੀਦ ਹੁੰਦੀ ਹੈ, ਪਰ ਇਸ ਸਮੇਂ ਵੀ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਦੁਕਾਨਾਂ ਦੇ ਬਾਹਰ ਟੈਂਟ ਲਗਾ ਕੇ ਸਮਾਨ ਵੇਚਣ ’ਤੇ ਪਾਬੰਦੀ ਸਬੰਧੀ ਫ਼ਰਮਾਨ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੁਕਾਨਦਾਰ ਸਾਰਾ ਸਾਲ ਆਪਣੀਆਂ ਦੁਕਾਨਾਂ ਦੇ ਬਾਹਰ ਪੱਕੇ ਤੌਰ ’ਤੇ ਟੈਂਟ ਨਹੀਂ ਲਗਾਉਂਦੇ, ਸਗੋਂ ਤਿਉਹਾਰਾਂ ਮੌਕੇ ਇਕ-ਦੋ ਦਿਨਾਂ ਲਈ ਹੀ ਆਰਜ਼ੀ ਪ੍ਰਬੰਧ ਕਰਦੇ ਹਨ ਤਾਂ ਜੋ ਉਹ ਆਪਣੇ ਕਾਰੋਬਾਰ ਨੂੰ ਕੁਝ ਹੁਲਾਰਾ ਦੇ ਸਕਣ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਨਗਰ ਨਿਗਮ ਅਤੇ ਟਰੈਫਿਕ ਪੁਲਿਸ ਵਲੋਂ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਲੰਮੇ ਸਮੇਂ ਤੋਂ ਹੋਏ ਪੱਕੇ ਨਾਜਾਇਜ਼ ਕਬਜ਼ਿਆਂ ਵਿਰੁੱਧ ਵੀ ਇਸੇ ਤਰ੍ਹਾਂ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ? 28 ਬੀਐਨਐਲ15 ਸ੍ਰੀ ਸੰਜੀਵ ਸ਼ੋਰੀ