ਸ਼ਿਵਾਲਿਕ ਸਕੂਲ ਵਿਖੇ ਕਰਵਾਚੌਥ ਮੌਕੇ ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ ਕਰਵਾਏ
ਤਪਾ ਮੰਡੀ, 28 ਅਕਤੂਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਕਰਵਾਚੌਥ ਦੇ ਮੌਕੇ ’ਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।
ਤਪਾ ਮੰਡੀ, 28 ਅਕਤੂਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਕਰਵਾਚੌਥ ਦੇ ਮੌਕੇ ’ਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਦੀ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਭਾਰਤੀ ਸਭਿਆਚਾਰ ਤੇ ਤਿਉਹਾਰਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਅਤੇ ਸਕੂਲ ਪ੍ਰਬੰਧਕਾਂ ਨੇ ਵਿਦਿਆਰਥਣਾਂ ਦੇ ਉਤਸ਼ਾਹ ਅਤੇ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।