30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਜਥੇਦਾਰ ਅਜੀਤ ਸਿੰਘ ਪੱਖੋ ਕਲਾਂ ਦੀ ਬਰਸੀ ਮਨਾਈ

ਰੂੜੇਕੇ ਕਲਾਂ, 29 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਸੰਸਥਾ ਦੇ ਸਿਰਜਕ, ਸਮਾਜ ਸੇਵੀ ਤੇ ਵਿੱਦਿਆ ਦਾਨੀ ਜਥੇਦਾਰ ਸਵ: ਅਜੀਤ ਸਿੰਘ ਪੱਖੋ ਕਲਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਪਛੜੀਆਂ ਸ਼੍ਰੇਣੀਆਂ ਵਿੰਗ ਦੀ 13ਵੀਂ ਬਰਸੀ ਮਨਾਈ ਗਈ। ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਤੇ ਸਮੂਹ ਸਟਾਫ਼ ਵਲੋਂ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸਵ: ਜਥੇਦਾਰ ਅਜੀਤ ਸਿੰਘ ਪੱਖੋ ਕਲਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 30-10-2026
ਰੂੜੇਕੇ ਕਲਾਂ, 29 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਸੰਸਥਾ ਦੇ ਸਿਰਜਕ, ਸਮਾਜ ਸੇਵੀ ਤੇ ਵਿੱਦਿਆ ਦਾਨੀ ਜਥੇਦਾਰ ਸਵ: ਅਜੀਤ ਸਿੰਘ ਪੱਖੋ ਕਲਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਪਛੜੀਆਂ ਸ਼੍ਰੇਣੀਆਂ ਵਿੰਗ ਦੀ 13ਵੀਂ ਬਰਸੀ ਮਨਾਈ ਗਈ। ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਤੇ ਸਮੂਹ ਸਟਾਫ਼ ਵਲੋਂ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸਵ: ਜਥੇਦਾਰ ਅਜੀਤ ਸਿੰਘ ਪੱਖੋ ਕਲਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸੰਸਥਾ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਉਨ੍ਹਾਂ ਵਲੋਂ ਇਲਾਕੇ ਵਿਚ ਕੀਤੇ ਲੋਕ ਭਲਾਈ, ਸਮਾਜਿਕ, ਧਾਰਮਿਕ ਕੰਮਾਂ ਅਤੇ ਸਾਹਿਤ ਵਿਚ ਰੁਚੀ ਤੇ ਵਿੱਦਿਆ ਖੇਤਰ ਵਿਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਪਛੜੇ ਪੇਂਡੂ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਤੇ ਸਸਤੀ ਵਿੱਦਿਆ ਖ਼ਾਸ ਕਰ ਕੇ ਲੜਕੀਆਂ ਦੇ ਪੜ੍ਹਾਈ ਵਿਚ ਪਛੜੇਪਣ ਨੂੰ ਦੂਰ ਕਰਨ ਲਈ ਯਤਨ ਕਰਨ ਵਾਲੇ ਆਪ ਇਲਾਕੇ ਦੇ ਪਹਿਲੇ ਇਨਸਾਨ ਸਨ। ਜਿਨ੍ਹਾਂ ਨੇ ਕਿ ਉੱਚ ਕੋਟੀ ਦੀਆਂ ਵਿੱਦਿਅਕ ਸੰਸਥਾਵਾਂ ਦੀ ਪਿੰਡ ਵਿਚ ਸ਼ੁਰੂਆਤ ਕੀਤੀ। ਉਨ੍ਹਾਂ ਆਪਣੀ ਸਾਰੀ ਉਮਰ ਲੋਕ ਭਲਾਈ ਦੇ ਕੰਮਾਂ ’ਚ ਗੁਜ਼ਾਰੀ ਇਲਾਕਾ ਨਿਵਾਸੀਆਂ ਦੀ ਭਲਾਈ ਲਈ ਮੁਫ਼ਤ ਮੈਡੀਕਲ, ਹੋਮਿਉਪੈਥੀ ਤੇ ਅੱਖਾਂ ਦੇ ਕੈਂਪ ਲਾ ਕੇ ਲੋੜਵੰਦ ਗ਼ਰੀਬ ਸਮਾਜ ਦੀ ਸੇਵਾ ਕੀਤੀ। ਭਾਈ ਘਨੱਈਆ ਸੇਵਾ ਦਲ ਦੀ ਸਥਾਪਨਾ ਕੀਤੀ। ਆਪ ਜੀ ਇਨਕਲਾਬੀ ਗੀਤ, ਕਹਾਣੀਆਂ, ਲੇਖ ਲਿਖਣ ਦੀ ਚੇਟਕ ਹੋਣ ਕਾਰਨ ਸਾਹਿਤ ਦੇ ਖੇਤਰ ਵਿਚ ਸਰਗਰਮ ਰਹੇ ਆਪ ਜੀ ਦੀਆਂ ਕਈ ਕਵਿਤਾਵਾਂ ਕਹਾਣੀਆਂ ਤੇ ਸੰਗ੍ਰਹਿ ਵੀ ਪ੍ਰਕਾਸ਼ਿਤ ਹੋ ਚੁੱਕੇ ਹਨ। ਉਨ੍ਹਾਂ ਦੇ ਅੰਤਰਰਾਸ਼ਟਰੀ ਪੱਧਰ ਦੀ ਮਿਆਰੀ ਪੜ੍ਹਾਈ ਕਰਵਾਉਣ ਦੇ ਸੁਪਨੇ ਨੂੰ ਉਨ੍ਹਾਂ ਦੇ ਸਪੁੱਤਰ ਰਵਿੰਦਰਜੀਤ ਸਿੰਘ ਬਿੰਦੀ ਨੇ ਪੂਰਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਖੇਤਰੀ ਯੁਵਕ ਅਤੇ ਲੋਕ ਮੇਲੇ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਵਾਈ.ਐਸ. ਸਕੂਲ ਵਿਖੇ ਭਾਰਤੀ ਹਵਾਈ ਸੈਨਾ ’ਚ ਕੈਰੀਅਰ ਦੇ ਮੌਕਿਆਂ ਬਾਰੇ ਸੈਮੀਨਾਰ
Ad Position 24