30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰੋਜ਼ਵੈਲੀ ਸਕੂਲ ਦੇ ਵਿਦਿਆਰਥੀਆਂ ਵਲੋਂ ‘ਗਰੀਨ ਦੀਵਾਲੀ’ ਮਨਾਉਣ ਦਾ ਦਿੱਤਾ ਹੋਕਾ

ਟੱਲੇਵਾਲ, 29 ਅਕਤੂਬਰ (ਸੋਨੀ ਚੀਮਾ)-ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਨੇੜਲੇ ਪਿੰਡ ਚੀਮਾ ਵਿਖੇ ਇਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ, ਪਾਰਕਾਂ ਅਤੇ ਗਲੀਆਂ ਦੀ ਸਫ਼ਾਈ ਕੀਤੀ ਅਤੇ ਲੋਕਾਂ ਨੂੰ ਇਸ ਵਾਰ ਪ੍ਰਦੂਸ਼ਣ ਰਹਿਤ ‘ਗਰੀਨ ਦੀਵਾਲੀ’ ਮਨਾਉਣ ਦਾ ਸੁਨੇਹਾ ਦਿੱਤਾ।

Ad Position 21
No active advertisement
ਅਜੀਤ ਡੈਸਕ 30-10-2026
ਟੱਲੇਵਾਲ, 29 ਅਕਤੂਬਰ (ਸੋਨੀ ਚੀਮਾ)-ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਨੇੜਲੇ ਪਿੰਡ ਚੀਮਾ ਵਿਖੇ ਇਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ, ਪਾਰਕਾਂ ਅਤੇ ਗਲੀਆਂ ਦੀ ਸਫ਼ਾਈ ਕੀਤੀ ਅਤੇ ਲੋਕਾਂ ਨੂੰ ਇਸ ਵਾਰ ਪ੍ਰਦੂਸ਼ਣ ਰਹਿਤ ‘ਗਰੀਨ ਦੀਵਾਲੀ’ ਮਨਾਉਣ ਦਾ ਸੁਨੇਹਾ ਦਿੱਤਾ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਅਗਵਾਈ ਵਿਚ ਇਕੱਠੇ ਹੋਏ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸਾਂਝੀਆਂ ਥਾਵਾਂ ਤੋਂ ਕੂੜਾ-ਕਰਕਟ ਅਤੇ ਪਲਾਸਟਿਕ ਦੇ ਲਿਫ਼ਾਫ਼ੇ ਇਕੱਠੇ ਕਰ ਕੇ ਉਨ੍ਹਾਂ ਦਾ ਸਹੀ ਨਿਪਟਾਰਾ ਕੀਤਾ। ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਬੱਚਿਆਂ ਅੰਦਰ ਬਚਪਨ ਤੋਂ ਹੀ ਸਫ਼ਾਈ ਦੀ ਆਦਤ ਪਾਉਣਾ ਅਤੇ ਵਾਤਾਵਰਨ ਪ੍ਰਤੀ ਚੇਤਨਾ ਪੈਦਾ ਕਰਨਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਚਲਾ ਕੇ ਵਾਤਾਵਰਨ ਨੂੰ ਦੂਸ਼ਿਤ ਕਰਨ ਦੀ ਬਜਾਏ ਦੀਵੇ ਜਗਾ ਕੇ ਅਤੇ ਬੂਟੇ ਲਗਾ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਜਾਣ। ਇਸ ਮੌਕੇ ਮੈਡਮ ਕਾਂਤਾ ਕੁਮਾਰੀ, ਵੀਰਪਾਲ ਕੌਰ, ਮੈਡਮ ਪਰਦੀਪ ਕੌਰ, ਮਨੀਸ਼ਾ, ਨੀਲਮ, ਕਰਮਜੀਤ, ਗੁਰਮੀਤ, ਬਲਜੀਤ, ਕਮਲਜੀਤ, ਲਵਲੀ, ਪ੍ਰੇਰਨਾ ਗਰਗ, ਹਰਪਾਲ, ਅਮਨਦੀਪ, ਸਤਵੀਰ, ਅੰਮ੍ਰਿਤ, ਸੁਖਪਾਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਡਾ: ਸੁਖਦੇਵ ਸਿੰਘ ਸਿਰਸਾ ਨੇ ਵੋਟਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਲੋਕਤੰਤਰ ’ਚ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਦਬਾਉਣਾ ਬਰਦਾਸ਼ਤ ਨਹੀਂ ਹੋਵੇਗਾ- ਭਾਈ ਸ਼ਹਿਣਾ
Ad Position 24