ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਵਿਦਿਆਰਥੀਆਂ ਦੇ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ
ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)- ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਲੋਂ ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ। ਵਾਈ.
ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)- ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਲੋਂ ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ। ਵਾਈ.ਐੱਸ ਪਬਲਿਕ ਸਕੂਲ ਹੰਡਿਆਇਆ ਵਿਖੇ ਵਾਈ.ਐੱਸ ਸੰਸਥਾਵਾਂ ਦੇ ਰਿਸੋਰਸ ਮੈਨੇਜਰ ਮੈਡਮ ਸਵਰਨਜੀਤ ਕੌਰ ਅਤੇ ਪ੍ਰਿੰਸੀਪਲ ਮੋਹਿਤ ਸ਼ਰਮਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਮੁਕਾਬਲਿਆਂ ’ਚ ਜ਼ਿਲ੍ਹੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਪ੍ਰਿੰਸੀਪਲ ਹਰੀਸ਼ ਬਾਂਸਲ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ। ਚਾਰ ਵੰਨਗੀਆਂ ਕਵਿਤਾ ਗਾਇਨ ਅਤੇ ਕਵਿਤਾ, ਕਹਾਣੀ ਅਤੇ ਲੇਖ ਲਿਖਣ ਦੇ ਮੁਕਾਬਲਿਆਂ ’ਚ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਗਿਆ। ਹਰ ਮੁਕਾਬਲੇ ਵਿਚੋਂ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੁਕਾਬਲੇ ਵਿਚ ਸ਼ਮੂਲੀਅਤ ਕਰੇਗਾ, ਜਦਕਿ ਹਰ ਮੁਕਾਬਲੇ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਦਾ ਸਰਟੀਫਿਕੇਟ ਅਤੇ ਨਕਦ ਰਾਸ਼ੀ ਨਾਲ ਸਨਮਾਨ ਕੀਤਾ ਗਿਆ। ਸਾਹਿਤ ਸਿਰਜਣ ਮੁਕਾਬਲਿਆਂ ਦੀ ਜੱਜਮੈਂਟ ਉੱਘੇ ਕਵੀ ਰਾਮ ਸਰੂਪ ਸ਼ਰਮਾ, ਲੇਖਿਕਾ ਜਗਜੀਤ ਕੌਰ ਢਿੱਲਵਾਂ ਅਤੇ ਲੇਖਕ ਕਰਮਜੀਤ ਸਿੰਘ ਵਲੋਂ ਕੀਤੀ ਗਈ। ਜਦਕਿ ਕਵਿਤਾ ਗਾਇਨ ਮੁਕਾਬਲਿਆਂ ਦੀ ਜੱਜਮੈਂਟ ਲੇਖਕ ਅਤੇ ਗਾਇਕ ਮਨਜੀਤ ਸਿੰਘ ਸਾਗਰ ਅਤੇ ਇਕਬਾਲ ਕੌਰ ਉਦਾਸੀ ਸਾਬਕਾ ਪ੍ਰਿੰਸੀਪਲ ਵਲੋਂ ਕੀਤੀ ਗਈ। ਜੱਜਾਂ ਦੀ ਜੱਜਮੈਂਟ ਅਨੁਸਾਰ ਲੇਖ ਸਿਰਜਣ ਮੁਕਾਬਲੇ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ, ਬਰਨਾਲਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪਹਿਲਾ, ਹੋਲੀ ਏਂਜਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਦੀ ਵਿਦਿਆਰਥਣ ਹਰਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਹਾਣੀ ਸਿਰਜਣ ਮੁਕਾਬਲੇ ਵਿਚੋਂ ਸਰਕਾਰੀ ਹਾਈ ਸਕੂਲ ਕੈਰੇ ਦੀ ਵਿਦਿਆਰਥਣ ਬਲਜੀਤ ਕੌਰ ਨੇ ਪਹਿਲਾ, ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਨੇ ਦੂਜਾ ਅਤੇ ਵਾਈ.ਐੱਸ. ਪਬਲਿਕ ਸਕੂਲ, ਬਰਨਾਲਾ ਦੀ ਵਿਦਿਆਰਥਣ ਪ੍ਰਭਨੂਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਸਿਰਜਣ ਮੁਕਾਬਲੇ ਵਿਚੋਂ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ, ਬਰਨਾਲਾ ਦੇ ਵਿਦਿਆਰਥੀ ਬਲਕੀਰਤਦੀਪ ਸ਼ਰਮਾ ਨੇ ਦੂਜਾ ਅਤੇ ਵਾਈ.ਐੱਸ. ਪਬਲਿਕ ਸਕੂਲ, ਬਰਨਾਲਾ ਦੇ ਪਰਮਜੋਤ ਪਾਠਕ ਨੇ ਤੀਜਾ ਸਥਾਨ ਹਾਸਲ ਕੀਤਾ। ਜਦਕਿ ਕਵਿਤਾ ਗਾਇਨ ਮੁਕਾਬਲੇ ’ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬਰਨਾਲਾ ਦੀ ਵਿਦਿਆਰਥਣ ਨੀਤੂ ਨੇ ਪਹਿਲਾ, ਹੋਲੀ ਏਂਜਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਬਰਨਾਲਾ ਦੀ ਵਿਦਿਆਰਥਣ ਸਿਮਰਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਚਾਰੇ ਵਰਗਾਂ ਦੇ ਪਹਿਲੇ ਤਿੰਨ ਜੇਤੂਆਂ ਨੂੰ ਕ੍ਰਮਵਾਰ 1000, 750 ਅਤੇ 500 ਰੁਪਏ ਦੀ ਨਕਦ ਰਾਸ਼ੀ ਤੋਂ ਇਲਾਵਾ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਮੁਕਾਬਲਿਆਂ ਦੇ ਜੱਜਾਂ ਅਤੇ ਮੁਕਾਬਲਿਆਂ ਦੇ ਸੰਚਾਲਨ ’ਚ ਸਹਿਯੋਗ ਕਰਨ ਵਾਲੀਆਂ ਸਮੂਹ ਸ਼ਖ਼ਸੀਅਤਾਂ ਦਾ ਵਿਭਾਗੀ ਪੁਸਤਕਾਂ ਨਾਲ ਸਨਮਾਨ ਕੀਤਾ ਗਿਆ। ਮੰਚ ਸੰਚਾਲਨ ਦਾ ਫ਼ਰਜ਼ ਹਰਦੀਪ ਕੁਮਾਰ ਪੰਜਾਬੀ ਮਾਸਟਰ ਵਲੋਂ ਨਿਭਾਇਆ ਗਿਆ। ਇਸ ਮੌਕੇ ਅੰਜਨਾ ਮੈਨਨ, ਸੁਖਪਿੰਦਰ ਕੌਰ, ਕੁਲਦੀਪ ਰਾਣੀ ਜਗਦੇਵ ਸਿੰਘ ਸੀਨੀਅਰ ਸਹਾਇਕ, ਮਨਜਿੰਦਰ ਸਿੰਘ ਢੀਂਡਸਾ ਇੰਸਪੈਕਟਰ ਫੂਡ ਸਪਲਾਈ, ਸੰਦੀਪ ਕੌਰ ਕਲਰਕ ਅਤੇ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ।