ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 6 ਬੱਸਾਂ ਦੇ ਕੱਟੇ ਚਲਾਨ
ਬਰਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਰਤਿੰਦਰ ਪਾਲ ਕੌਰ ਧਾਰੀਵਾਲ ਜ਼ਿਲ੍ਹਾ ਪ੍ਰੋਗਰਾਮ ਅਫਸਰ ਬਰਨਾਲਾ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜੈ ਵਾਟੀਕਾ ਪਬਲਿਕ ਸਕੂਲ ਬਰਨਾਲਾ ਅਤੇ ਹੋਰ ਵੱਖ-ਵੱਖ ਸਕੂਲਾਂ ਦੀਆਂ ਸਕੂਲੀ ਵੈਨਾਂ ਚੈੱਕ ਕੀਤੀਆਂ ਗਈਆਂ।
ਜ
ਜੈ ਵਾਟਿਕਾ ਸਕੂਲ ਬਰਨਾਲਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਮੌਕੇ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ। ਅਜੀਤ ਤਸਵੀਰ
30-10-2026
ਬਰਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਰਤਿੰਦਰ ਪਾਲ ਕੌਰ ਧਾਰੀਵਾਲ ਜ਼ਿਲ੍ਹਾ ਪ੍ਰੋਗਰਾਮ ਅਫਸਰ ਬਰਨਾਲਾ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜੈ ਵਾਟੀਕਾ ਪਬਲਿਕ ਸਕੂਲ ਬਰਨਾਲਾ ਅਤੇ ਹੋਰ ਵੱਖ-ਵੱਖ ਸਕੂਲਾਂ ਦੀਆਂ ਸਕੂਲੀ ਵੈਨਾਂ ਚੈੱਕ ਕੀਤੀਆਂ ਗਈਆਂ। ਇਸ ਮੌਕੇ 6 ਸਕੂਲੀ ਬੱਸਾਂ ਜੋ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ ਹਨ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਭੂਸ਼ਣ ਲਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇ ਸੀ.ਸੀ.ਟੀ.ਵੀ ਕੈਮਰਾ,ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ, ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਪ੍ਰਿੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀ ਹੈ। ਸਾਰੀਆਂ ਵੈਨਾਂ ਪ੍ਰਾਈਵੇਟ ਕੰਟਰੈਕਟਰ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪਰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ। ਇਸ ਲਈ ਸਕੂਲ ਮੈਨੇਜਮੈਂਟ ਦੀ ਇਹ ਨਿੱਜੀ ਜਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਢੁੱਕਵਾਂ ਬਣਾਉਣ । ਇਸ ਮੌਕੇ ਉਨ੍ਹਾਂ ਦੱਸਿਆ ਕਿ ਥਰੀ ਵੀਲਰ ਜਾਂ ਆਟੋ ਰਿਕਸ਼ਾ ’ਤੇ ਬੱਚੇ ਲੈ ਕੇ ਆਉਣ ਤੇ ਛੱਡ ਕੇ ਆਉਣ ‘ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਟੀਮ ਵਲੋਂ ਵਾਰ-ਵਾਰ ਪਾਲਿਸੀ ਦੀਆਂ ਹਦਾਇਤਾਂ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਵੀ ਕਈ ਸਕੂਲਾਂ ਵਲੋਂ ਨਿਯਮਾਂ ਦੀ ਪਾਲਣ ਨਹੀਂ ਕੀਤੀ ਜਾ ਰਹੀ, ਜਿਸ ’ਤੇ ਹੁਣ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿਚੋਂ ਰੁਪਿੰਦਰ ਸਿੰਘ ਰੰਧਾਵਾ ਬਾਲ ਸੁਰੱਖਿਆ ਅਫਸਰ, ਲੱਖਾ ਸਿੰਘ ਸੋਸ਼ਲ ਵਰਕਰ, ਗੁਰਦੀਪ ਸਿੰਘ ਚਾਈਲਡ ਹੈਲਪਲਾਈਨ, ਜ਼ਿਲ੍ਹਾ ਟਰਰਾਂਸਪੋਰਟ ਵਿਭਾਗ ਵਲੋਂ ਇੰਸ: ਸ਼ੇਰਵਿੰਦਰ ਸਿੰਘ ਗਿੱਲ, ਏ.ਐਸ.ਆਈ ਗੁਰਚਰਨ ਸਿੰਘ, (ਟਰੈਫਿਕ ਐਜੂਕੇਸ਼ਨ ਸੈਲ ਬਰਨਾਲਾ), ਏ.ਐਸ.ਆਈ. ਦੀਵਾਨ ਸਿੰਘ, ਰਮਨਦੀਪ ਸਿੰਘ, ਹੈਡ ਕਾਂਸਟੇਬਲ ਜਸਵਿੰਦਰ ਸਿੰਘ, ਸਿੱਖਿਆ ਵਿਭਾਗ ਵਿਚੋਂ ਨੀਰਜ ਕੁਮਾਰ ਚੈਕਿੰਗ ਟੀਮ ਵਿਚ ਸ਼ਾਮਿਲ ਸਨ।