29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵੱਖ-ਵੱਖ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ

ਮਲੇਰਕੋਟਲਾ, 29 ਅਕਤੂਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਰੋਟਰੀ ਕਲੱਬ ਮਲੇਰਕੋਟਲਾ ਵਲੋਂ ਸਮਾਜ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕਰਨ ਦੀ ਲੜੀ ਤਹਿਤ ਕਲੱਬ ਦੇ ਪ੍ਰਧਾਨ ਐਡਵੋਕੇਟ ਇਕਬਾਲ ਅਹਿਮਦ ਅਤੇ ਵਿੱਤ ਸਕੱਤਰ ਮੁਹੰਮਦ ਜਮੀਲ ਵਲੋਂ ਪ੍ਰਸਿੱਧ ਗਾਇਨੀਕੋਲੋਜਿਸਟ ਡਾ. ਕਰਨਵੀਰ ਸਿੰਘ ਅਤੇ ਚਾਰਟਰਡ ਅਕਾਊਂਟੈਂਟ (ਸੀ.

Ad Position 21
No active advertisement
ਅਜੀਤ ਡੈਸਕ 30-10-2026
ਮਲੇਰਕੋਟਲਾ, 29 ਅਕਤੂਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਰੋਟਰੀ ਕਲੱਬ ਮਲੇਰਕੋਟਲਾ ਵਲੋਂ ਸਮਾਜ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕਰਨ ਦੀ ਲੜੀ ਤਹਿਤ ਕਲੱਬ ਦੇ ਪ੍ਰਧਾਨ ਐਡਵੋਕੇਟ ਇਕਬਾਲ ਅਹਿਮਦ ਅਤੇ ਵਿੱਤ ਸਕੱਤਰ ਮੁਹੰਮਦ ਜਮੀਲ ਵਲੋਂ ਪ੍ਰਸਿੱਧ ਗਾਇਨੀਕੋਲੋਜਿਸਟ ਡਾ. ਕਰਨਵੀਰ ਸਿੰਘ ਅਤੇ ਚਾਰਟਰਡ ਅਕਾਊਂਟੈਂਟ (ਸੀ.ਏ.) ਰਾਜਕੁਮਾਰ ਜਿੰਦਲ ਨੂੰ ਸਨਮਾਨਿਤ ਕੀਤਾ ਗਿਆ। ਰੋਟਰੀ ਕਲੱਬ ਦੇ ਅਹੁਦੇਦਾਰਾਂ ਨੇ ਡਾ. ਕਰਨਵੀਰ ਸਿੰਘ ਦੇ ਹਸਪਤਾਲ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਮਲੇਰਕੋਟਲਾ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਸਨਮਾਨਿਤ ਕੀਤਾ। ਇਸੇ ਤਰ੍ਹਾਂ ਸੀ.ਏ. ਰਾਜਕੁਮਾਰ ਜਿੰਦਲ ਦੇ ਦਫ਼ਤਰ ਵਿਖੇ ਜਾ ਕੇ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਸਨਮਾਨ ਭੇਟ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਐਡਵੋਕੇਟ ਇਕਬਾਲ ਅਹਿਮਦ ਨੇ ਕਿਹਾ ਕਿ ਸਮਾਜ ਵਿੱਚ ਆਪਣੀ ਪੇਸ਼ੇਵਰ ਮੁਹਾਰਤ ਰਾਹੀਂ ਲੋਕਾਂ ਦੀ ਸੇਵਾ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕਰਨਾ ਬੇਹੱਦ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮਨਾਇਆ
Ad Position 24