30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁੰਡਾ ਅਨਸਰਾਂ ਤੇ ਨਸ਼ਿਆਂ ਦੇ ਸੁਦਾਗਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਇੰਸ. ਸ਼ਰੀਫ ਖਾਨ

ਰੂੜੇਕੇ ਕਲਾਂ, 30 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਅਮਨ ਸ਼ਾਂਤੀ ਭੰਗ ਕਰਨ ਵਾਲੇ ਗੁੰਡਾ ਅਨਸਰਾਂ ਅਤੇ ਇਲਾਕਾ ਨਿਵਾਸੀਆਂ ਦੇ ਪੁੱਤਰਾਂ ਨੂੰ ਨਸ਼ਿਆਂ ’ਚ ਫਸਾਉਣ ਵਾਲੇ ਗੁੰਡਾ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕਾਨੂੰਨ ਭੰਗ ਕਰਨ ਵਾਲੇ ਹਰ ਇਕ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Ad Position 21
No active advertisement
ਇੰਸਪੈਕਟਰ ਸ਼ਰੀਫ਼ ਖਾਨ 31-10-2026
ਰੂੜੇਕੇ ਕਲਾਂ, 30 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਅਮਨ ਸ਼ਾਂਤੀ ਭੰਗ ਕਰਨ ਵਾਲੇ ਗੁੰਡਾ ਅਨਸਰਾਂ ਅਤੇ ਇਲਾਕਾ ਨਿਵਾਸੀਆਂ ਦੇ ਪੁੱਤਰਾਂ ਨੂੰ ਨਸ਼ਿਆਂ ’ਚ ਫਸਾਉਣ ਵਾਲੇ ਗੁੰਡਾ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕਾਨੂੰਨ ਭੰਗ ਕਰਨ ਵਾਲੇ ਹਰ ਇਕ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਸ਼ਰੀਫ ਖਾਨ ਨੇ ਕਿਹਾ ਕਿ ਇਲਾਕੇ ਵਿਚ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਦਿਨ ਰਾਤ ਪੁਲਿਸ ਵਲੋਂ ਗਸ਼ਤ ਕੀਤੀ ਜਾ ਰਹੀ ਹੈ। ਇਲਾਕੇ ਵਿਚ ਸ਼ਰਾਰਤੀ ਅਨਸਰਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਗੁੰਡਾ ਅਨਸਰਾਂ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਾਂ ਤਾਂ ਉਹ ਗਲਤ ਕੰਮ ਛੱਡ ਜਾਣ ਨਹੀਂ ਫੇਰ ਜੇਲ੍ਹ ਜਾਣ ਲਈ ਤਿਆਰ ਰਹਿਣ। ਇਲਾਕੇ ਵਿਚ ਕਿਸੇ ਵੀ ਵਿਅਕਤੀ ਨੌਜਵਾਨ ਨੂੰ ਗੁੰਡਾਗਰਦੀ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਇਲਾਕਾ ਨਿਵਾਸੀ ਦੀ ਸੁਰੱਖਿਆ ਲਈ ਪੁਲਿਸ ਦਿਨ ਰਾਤ ਹਾਜ਼ਰ ਹੈ। ਇਲਾਕੇ ਦੀਆਂ ਪੰਚਾਇਤਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਉਨ੍ਹਾਂ ਅਪੀਲ ਕੀਤੀ ਕਿ ਜਦੋਂ ਵੀ ਕੋਈ ਵਿਅਕਤੀ ਗੈਰ ਕਾਨੂੰਨੀ ਕੰਮ ਕਰਦਾ ਹੈ ਉਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਇਲਾਕੇ ਦੇ ਕਾਨੂੰਨ ਪਸੰਦ ਮੋਹਤਬਰ ਵਿਅਕਤੀਆਂ ਨੂੰ ਪੂਰਾ ਮਾਣ ਸਨਮਾਨ੍ਹ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਟੱਲੇਵਾਲ ਦੇ ਖੇਤਾਂ ਵਿਚ ਪਰਾਲੀ ਨੂੰ ਲੱਗੀ ਅੱਗ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਪਹੁੰਚ ਕੇ ਬੁਝਵਾਈ ਅਗਲੀ ਖ਼ਬਰ ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਸ਼ਹਿਣਾ ਵਿਖੇ ਕਾਂਗਰਸੀਆਂ ਨਾਲ ਕੀਤੀ ਮੀਟਿੰਗ
Ad Position 24