30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਟੱਲੇਵਾਲ ਦੇ ਖੇਤਾਂ ਵਿਚ ਪਰਾਲੀ ਨੂੰ ਲੱਗੀ ਅੱਗ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਪਹੁੰਚ ਕੇ ਬੁਝਵਾਈ

‎ ‎ਟੱਲੇਵਾਲ, 30 ਅਕਤੂਬਰ (ਸੋਨੀ ਚੀਮਾ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਪਿੰਡ ਟੱਲੇਵਾਲ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ। ਇਸ ਦੀ ਸੂਚਨਾ ਮਿਲਦਿਆਂ ਹੀ ਵਧੀਕ ਡਿਪਟੀ ਕਮਿਸ਼ ਨਰ (ਜਨਰਲ) ਸ੍ਰੀ ਵਿਵੇਕ ਕੁਮਾਰ ਮੋਦੀ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਅੱਗ ਨੂੰ ਬੁਝਾਇਆ ਗਿਆ।

Ad Position 21
No active advertisement
ਟੱਲੇਵਾਲ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਵਾਉਣ ਮੌਕੇ ਅਧਿਕਾਰੀਆਂ ਦੀ ਟੀਮ ਸਮੇਤ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਕੁਮਾਰ ਮੋਦੀ। ਤਸਵੀਰ : ਸੋਨੀ ਚੀਮਾ 31-10-2026
‎ ‎ਟੱਲੇਵਾਲ, 30 ਅਕਤੂਬਰ (ਸੋਨੀ ਚੀਮਾ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਪਿੰਡ ਟੱਲੇਵਾਲ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ। ਇਸ ਦੀ ਸੂਚਨਾ ਮਿਲਦਿਆਂ ਹੀ ਵਧੀਕ ਡਿਪਟੀ ਕਮਿਸ਼ ਨਰ (ਜਨਰਲ) ਸ੍ਰੀ ਵਿਵੇਕ ਕੁਮਾਰ ਮੋਦੀ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਅੱਗ ਨੂੰ ਬੁਝਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਿੱਟੀ ਵਿਚ ਮੌਜੂਦ ਲਾਭਦਾਇਕ ਜੀਵ ਵੀ ਪ੍ਰਭਾਵਿਤ ਹੁੰਦੇ ਹਨ। ਇਸ ਲਈ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨਾ ਚਾਹੀਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਪ ਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਖੇਤਾਂ ਵਿਚ ਜਾ ਕੇ ਸਥਿਤੀ ਦਾ ਜਾਇਜ਼ਾ ਲੈਂਦੇ ਹਨ, ਕਿਸਾਨਾਂ ਨੂੰ ਜਾਗਰੂਕ ਕਰਦੇ ਹਨ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਰਿਪੋਰਟ ਕਰਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸ ਰ ਸੁਖਪਾਲ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸ
Ad Position 22
No active advertisement
ਪਿਛਲੀ ਖ਼ਬਰ ਮਾਈ ਭਾਰਤ ਕੇਂਦਰ ਵਲੋਂ ਯੁਵਾ ਸੰਵਾਦ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਗੁੰਡਾ ਅਨਸਰਾਂ ਤੇ ਨਸ਼ਿਆਂ ਦੇ ਸੁਦਾਗਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਇੰਸ. ਸ਼ਰੀਫ ਖਾਨ
Ad Position 24