30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬੀਬੀ ਹਰਸਿਮਰਤ ਕੌਰ ਬਾਦਲ ਦੀ ਰੈਲੀ ਵਿਚ ਔਰਤਾਂ ਦੀ ਵਧੇਰੇ ਸ਼ਮੂਲੀਅਤ ਹੋਵੇਗੀ-ਅੰਮ੍ਰਿਤਪਾਲ ਸਿੰਘ ਖ਼ਾਲਸਾ

ਸ਼ਹਿਣਾ, 30 ਅਕਤੂਬਰ (ਸੁਰੇਸ਼ ਗੋਗੀ)-ਬੀਬੀ ਹਰਸਿਮਰਤ ਕੌਰ ਬਾਦਲ ਦੀ ਤਪਾ ਵਿਖੇ ਰੱਖੀ ਗਈ ਭਦੌੜ ਹਲਕੇ ਦੀ ਰੈਲੀ ਵਿਚ ਔਰਤਾਂ ਦੀ ਵਧੇਰੇ ਸ਼ਮੂਲੀਅਤ ਕਰਵਾਈ ਜਾਵੇਗੀ। ਇਹ ਸ਼ਬਦ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਗੱਲਬਾਤ ਕਰਦਿਆਂ ਆਖੇ।

Ad Position 21
No active advertisement
ਅੰਮ੍ਰਿਤਪਾਲ ਸਿੰਘ ਖ਼ਾਲਸਾ 31-10-2026
ਸ਼ਹਿਣਾ, 30 ਅਕਤੂਬਰ (ਸੁਰੇਸ਼ ਗੋਗੀ)-ਬੀਬੀ ਹਰਸਿਮਰਤ ਕੌਰ ਬਾਦਲ ਦੀ ਤਪਾ ਵਿਖੇ ਰੱਖੀ ਗਈ ਭਦੌੜ ਹਲਕੇ ਦੀ ਰੈਲੀ ਵਿਚ ਔਰਤਾਂ ਦੀ ਵਧੇਰੇ ਸ਼ਮੂਲੀਅਤ ਕਰਵਾਈ ਜਾਵੇਗੀ। ਇਹ ਸ਼ਬਦ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਸਰਕਲ ਦੇ ਸਮੂਹ ਪਿੰਡਾਂ ਵਿਚ ਮੀਟਿੰਗਾਂ ਕਰਨ ਸਮੇਂ ਇਸ ਗੱਲ ਦਾ ਅਹਿਸਾਸ ਹੋਇਆ ਕਿ ਪਿੰਡਾਂ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ। ਜਿਸ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੂੰ ਸੱਤਾ ਵਿਚ ਲਿਆਉਣਗੇ। ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਸਰਕਲ ਪ੍ਰਧਾਨ ਗਗਨਦੀਪ ਕੌਰ ਸੰਮਤੀ ਮੈਂਬਰ ਦੀ ਅਗਵਾਈ ਵਿਚ ਔਰਤਾਂ ਦਾ ਕਾਫ਼ਲਾ ਸ਼ਹਿਣਾ ਤੋਂ ਰਵਾਨਾ ਹੋਵੇਗਾ। ਉਨ੍ਹਾਂ ਸਮੂਹ ਔਰਤ ਵਰਗ ਨੂੰ ਸੱਦਾ ਦਿੰਦਿਆਂ ਕਿਹਾ ਕਿ ਸੱਤਾ ਤਬਦੀਲੀ ਲਈ ਮਾਵਾਂ ਭੈਣਾਂ ਦਾ ਵੱਡਾ ਯੋਗਦਾਨ ਰਿਹਾ ਹੈ। ਜਿਸ ਲਈ ਘਰ ਦੀ ਚਾਰ ਦੀਵਾਰੀ ਤੋਂ ਬਾਹਰ ਆ ਕੇ ਆਪਣੇ ਬੱਚਿਆਂ ਦਾ ਚੰਗਾ ਭਵਿੱਖ ਬਣਾਉਣ ਅਤੇ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਨਿੱਤਰਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐਮ. ਤਪਾ ਆਯੂਸ਼ ਗੋਇਲ ਵਲੋਂ ਪਿੰਡ ਛੀਨੀਵਾਲ ਖੁਰਦ ਸਮੇਤ ਹੋਰਨਾਂ ਪਿੰਡ ਦੇ ਨਸ਼ਾ ਹਾਟਸਪੌਟਾਂ ਦਾ ਦੌਰਾ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਨਸ਼ੇੜੀਆਂ ਦੇ ਅੱਡਿਆਂ ’ਤੇ ਪੱਖੋਂ ਕੈਂਚੀਆਂ ਪੁਲਿਸ ਵਲੋਂ ਛਾਪੇਮਾਰੀ
Ad Position 24