ਲਾਲ ਲਕੀਰ ਅਧੀਨ ਆਉਂਦੇ ਮਕਾਨ ਮਾਲਕਾਂ ਨੂੰ ਮਾਲਕੀ ਹੱਕ ਦੇ ਸਰਟੀਫਿਕੇਟ ਦਿੱਤੇ
ਤਪਾ ਮੰਡੀ, 30 ਅਕਤੂਬਰ (ਵਿਜੇ ਸ਼ਰਮਾ)-‘ਮੇਰਾ ਘਰ ਮੇਰੇ ਨਾਮ’ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਅਧੀਨ ਆਉਂਦੇ ਮਕਾਨ ਮਾਲਕਾਂ ਨੂੰ ਪੱਕੇ ਤੌਰ ’ਤੇ ਮਕਾਨਾਂ ਦਾ ਮਾਲਕੀ ਹੱਕ ਦੇ ਦਿੱਤਾ ਗਿਆ ਹੈ। ਜਿਸ ਤਹਿਤ ਹਲਕਾ ਭਦੌੜ ਦੇ ਵਿਧਾਇਕ ਸ: ਲਾਭ ਸਿੰਘ ਉੱਗੋਕੇ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਢਿੱਲਵਾਂ ਵਿਖੇ ਲਾਲ ਲਕੀਰ ਅਧੀਨ ਆਉਂਦੇ ਮਕਾਨ ਮਾਲਕਾਂ ਨੂੰ ਮਾਲਕੀ ਸਰਟੀਫਿਕੇਟ ਗੁਰਪ੍ਰੀਤ ਸਿੰਘ ਚੈਰੀ ਉਨ੍ਹਾਂ ਦੇ ਨਾਲ ਤਹਿਸੀਲਦਾਰ ਤਪਾ ਬੇਅੰਤ ਸਿੰਘ ਵਲੋਂ ਦਿੱਤਾ ਗਿਆ।
ਤਪਾ ਮੰਡੀ, 30 ਅਕਤੂਬਰ (ਵਿਜੇ ਸ਼ਰਮਾ)-‘ਮੇਰਾ ਘਰ ਮੇਰੇ ਨਾਮ’ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਅਧੀਨ ਆਉਂਦੇ ਮਕਾਨ ਮਾਲਕਾਂ ਨੂੰ ਪੱਕੇ ਤੌਰ ’ਤੇ ਮਕਾਨਾਂ ਦਾ ਮਾਲਕੀ ਹੱਕ ਦੇ ਦਿੱਤਾ ਗਿਆ ਹੈ। ਜਿਸ ਤਹਿਤ ਹਲਕਾ ਭਦੌੜ ਦੇ ਵਿਧਾਇਕ ਸ: ਲਾਭ ਸਿੰਘ ਉੱਗੋਕੇ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਢਿੱਲਵਾਂ ਵਿਖੇ ਲਾਲ ਲਕੀਰ ਅਧੀਨ ਆਉਂਦੇ ਮਕਾਨ ਮਾਲਕਾਂ ਨੂੰ ਮਾਲਕੀ ਸਰਟੀਫਿਕੇਟ ਗੁਰਪ੍ਰੀਤ ਸਿੰਘ ਚੈਰੀ ਉਨ੍ਹਾਂ ਦੇ ਨਾਲ ਤਹਿਸੀਲਦਾਰ ਤਪਾ ਬੇਅੰਤ ਸਿੰਘ ਵਲੋਂ ਦਿੱਤਾ ਗਿਆ। ਇਸ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿੱਲਵਾਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵਲੋਂ ਸੂਬੇ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਪੂਰਾ ਕੀਤਾ ਹੈ ਜਿਸ ਤਹਿਤ 2027 ਦੀਆਂ ਚੋਣਾਂ ਵਿਚ ਪੰਜਾਬ ਅੰਦਰ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਵੇਗੀ ਕਿਉਂਕਿ ਸੂਬੇ ਦੀ ਜਨਤਾ ਮੌਜੂਦਾ ਸਰਕਾਰ ਤੋਂ ਖੁਸ਼ ਨਜ਼ਰ ਆ ਰਹੀ ਹੈ। ਇਸ ਮੌਕੇ ਪਟਵਾਰੀ ਜਗਸੀਰ ਸਿੰਘ, ਸਾਬਕਾ ਪ੍ਰਧਾਨ ਤੇਜਿੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ ਕਿੰਦੀ ਸਮੇਤ ਆਪ ਆਗੂ ਹਾਜ਼ਰ ਸਨ।