ਤਪਾ ਰੈਲੀ ਦੀ ਤਿਆਰੀ ’ਚ ਸਰਕਲ ਪ੍ਰਧਾਨ ਨੇ ਪਿੰਡਾਂ ’ਚ ਕੀਤੀਆਂ ਮੀਟਿੰਗਾਂ
ਰੂੜੇਕੇ ਕਲਾਂ, 30 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਨਸ਼ਿਆਂ ਦੇ ਖਾਤਮੇ ਲਈ ਪੰਜਾਬ ’ਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਮਾਵਾਂ ਧੀਆਂ ਦੀ ਲਲਕਾਰ ਬੰਦ ਕਰਵਾਏਗਾ ਨਸ਼ੇ ਦਾ ਵਪਾਰ ਤਹਿਤ 31 ਅਕਤੂਬਰ ਨੂੰ ਅਗਰਵਾਲ ਧਰਮਸਾਲਾ ਤਪਾ ਮੰਡੀ ਵਿਖੇ ਕੀਤੀ ਜਾ ਰਹੀ ਔਰਤਾਂ ਦੀ ਮਹਾਂ ਰੈਲੀ ਦੀ ਤਿਆਰੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਰੂੜੇਕੇ ਕਲਾਂ ਦੇ ਪ੍ਰਧਾਨ ਸੁਖਪਾਲ ਸਿੰਘ ਸਮਰਾ ਸਾਬਕਾ ਸਰਪੰਚ ਪੱਖੋ ਕਲਾਂ ਨੇ ਪਿੰਡ ਰੂੜੇਕੇ ਖੁਰਦ, ਪੱਖੋ ਕਲਾਂ, ਭੈਣੀ ਫੱਤਾ, ਬਦਰਾ, ਰੂੜੇਕੇ ਕਲਾਂ, ਧੌਲਾ, ਧੂਰਕੋਟ ਵਿਖੇ ਅਕਾਲੀ ਵਰਕਰ ਅਹੁਦੇਦਾਰਾਂ ਨਾਲ ਮੀਟਿੰਗਾਂ ਕਰ ਕੇ ਤਪਾ ਰੈਲੀ ’ਚ ਇਲਾਕੇ ਦੀਆਂ ਔਰਤਾਂ ਦੀ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਵਾਉਣ ਲਈ ਅਹੁਦੇਦਾਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ ਸਾਬਕਾ ਸਰਪੰਚ ਜਨਕ ਸਿੰਘ ਧੂਰਕੋਟ, ਜਗਮੇਲ ਸਿੰਘ, ਹਰਪਾਲ ਸਿੰਘ ਭੁੱਲਰ, ਮਨਪ੍ਰੀਤ ਸਿੰਘ, ਡਾ: ਸੁਰਜੀਤ ਸਿੰਘ, ਅਮਰੀਕ ਸਿੰਘ, ਗੁਰਭਗਤ ਸਿੰਘ ਸੰਮਤੀ ਮੈਂਬਰ, ਕੁਲਦੀਪ ਸਿੰਘ, ਕੁਲਵੰਤ ਸਿੰਘ ਤੋਂ ਇਲਾਵਾ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ।