31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਰਕਾਰੀ ਹਾਈ ਸਕੂਲ ਗਹਿਲ ਦੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਕੀਤਾ ਜਾਗਰੂਕ

ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਬਰਨਾਲਾ ਵਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਵਾਤਾਵਰਨ ਦੀ ਸੁਰੱਖਿਆ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਗਹਿਲ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ, ਲੇਖ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮਕਸਦ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ, ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ।

Ad Position 21
No active advertisement
ਪਿੰਡ ਗਹਿਲ ਵਿਖੇ ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਤਸਵੀਰ : ਸੋਨੀ ਚੀਮਾ 01-11-2026
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਬਰਨਾਲਾ ਵਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਵਾਤਾਵਰਨ ਦੀ ਸੁਰੱਖਿਆ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਗਹਿਲ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ, ਲੇਖ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮਕਸਦ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ, ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਕੁਮਾਰ ਮੋਦੀ ਆਈ.ਏ . ਐੱਸ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਸਕੂਲੀ ਵਿਦਿਆਰਥੀ ਇਸ ਮੁਹਿੰਮ ਦੀ ਅਹਿਮ ਕੜੀ ਬਣ ਸਕਦੇ ਹਨ। ਉਹ ਆਪਣੇ ਮਾਪਿਆਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਸਹਾਈ ਹੁੰਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਖਪਾਲ ਸਿੰਘ ਗਿੱਲ ਨੇ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਸਮੇਂ ਦੀ ਮੁੱਖ ਲੋੜ ਹੈ। ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਨੂੰ ਬਿਨਾਂ ਸਾੜੇ ਖੇਤਾਂ ਵਿਚ ਹੀ ਸੰਭਾਲਿਆ ਜਾ ਸਕਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ। ਇਸ ਮੌਕੇ ਸਹਾਇਕ ਨੋਡਲ ਅਫ਼ਸਰ (ਪਰਾਲੀ ਪ੍ਰਬੰਧਨ) ਸ੍ਰੀਮਤੀ ਸੁਨੀਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ, ਹਵਾ, ਪਾਣੀ ਅਤੇ ਮਿੱਟੀ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ। ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਸਕੂਲ ਨੂੰ ਵਾਤਾਵਰਨ ਦੀ ਸੰਭਾਲ ਦਾ ਪ੍ਰਤੀਕ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸਹਾਇਕ ਖੇਤੀਬਾੜੀ ਇੰਜੀਨੀਅਰ ਬੇਅੰਤ ਸਿੰਘ, ਪਿੰਡ ਗਹਿਲ ਦੇ ਬੇਲਰ ਮਾਲਕ, ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਓ.ਆਈ. ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਨੌਜਵਾਨਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਭਰੇ
Ad Position 24