01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ਼ਿਵਾਲਿਕ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਮਹਿਦੀਆਣਾ ਸਾਹਿਬ ਵਿਖੇ ਹੋਏ ਨਤਮਸਤਕ

ਤਪਾ ਮੰਡੀ, 31 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਲੋਂ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਜਮਾਤ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਮਹਿਦੀਆਣਾ ਸਾਹਿਬ ਵਿਖੇ ਧਾਰਮਿਕ ਯਾਤਰਾ ਕਰਵਾਈ ਗਈ। ਇਸ ਮੌਕੇ ਬੱਚਿਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 01-11-2026
ਤਪਾ ਮੰਡੀ, 31 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਲੋਂ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਜਮਾਤ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਮਹਿਦੀਆਣਾ ਸਾਹਿਬ ਵਿਖੇ ਧਾਰਮਿਕ ਯਾਤਰਾ ਕਰਵਾਈ ਗਈ। ਇਸ ਮੌਕੇ ਬੱਚਿਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਦੇ ਇਤਿਹਾਸ ਅਤੇ ਸਿੱਖ ਧਰਮ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ। ਅਧਿਆਪਕਾਂ ਨੇ ਬੱਚਿਆਂ ਨੂੰ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਚੰਗੇ ਸੰਸਕਾਰਾਂ ਬਾਰੇ ਜਾਣੂ ਕਰਵਾਇਆ। ਬੱਚਿਆਂ ਨੇ ਇਸ ਧਾਰਮਿਕ ਯਾਤਰਾ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਮੋਨਿਕਾ ਗਰਗ ਅਤੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਬੱਚਿਆਂ ਵਿਚ ਧਾਰਮਿਕ ਆਸਥਾ, ਨੈਤਿਕ ਕਦਰਾਂ-ਕੀਮਤਾਂ ਅਤੇ ਆਪਣੇ ਵਿਰਸੇ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਉੱਗੋਕੇ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਲੋਕਾਂ ’ਤੇ ਪਰਚੇ ਕਰਨਾ ਸਰਕਾਰ ਦੇ ਜਬਰ ਦਾ ਸਿਖਰ-ਵਿਧਾਇਕ ਕਾਲਾ ਢਿੱਲੋਂ
Ad Position 24