ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਦਾ ਹੋਇਆ ਅੰਤਿਮ ਸੰਸਕਾਰ
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਦਾ ਅੰਤਿਮ ਸਸਕਾਰ ਕੀਤਾ ਗਿਆ। ਮ੍ਰਿਤਕ ਦੇਹ ਨੂੰ ਅਗਨ ਭੇਟ ਕਰਨ ਦੀ ਰਸਮ ਉਨ੍ਹਾਂ ਦੇ ਸਪੁੱਤਰ ਗੁਰਪ੍ਰੀਤ ਸਿੰਘ ਅਤੇ ਜਸਦੀਪ ਸਿੰਘ ਵਲੋਂ ਨਿਭਾਈ ਗਈ।
ਜ
ਜਥੇਦਾਰ ਬਲਦੇਵ ਸਿੰਘ ਚੂੰਘਾ ਦੀ ਮ੍ਰਿਤਕ ਦੇਹ ਨੂੰ ਸਸਕਾਰ ਲਈ ਲਿਜਾਣ ਸਮੇਂ ਸੰਗਤ। (ਸੱਜੇ ) ਜਥੇਦਾਰ ਬਲਦੇਵ ਸਿੰਘ ਚੂੰਘਾ ਦੀ ਪੁਰਾਣੀ ਤਸਵੀਰ ।
01-11-2026
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਦਾ ਅੰਤਿਮ ਸਸਕਾਰ ਕੀਤਾ ਗਿਆ। ਮ੍ਰਿਤਕ ਦੇਹ ਨੂੰ ਅਗਨ ਭੇਟ ਕਰਨ ਦੀ ਰਸਮ ਉਨ੍ਹਾਂ ਦੇ ਸਪੁੱਤਰ ਗੁਰਪ੍ਰੀਤ ਸਿੰਘ ਅਤੇ ਜਸਦੀਪ ਸਿੰਘ ਵਲੋਂ ਨਿਭਾਈ ਗਈ। ਜਥੇਦਾਰ ਬਲਦੇਵ ਸਿੰਘ ਚੂੰਘਾ ਪਿਛਲੇ ਲੰਮੇ ਸਮੇਂ ਤੋਂ ਸਿੱਖ ਪੰਥ ਅਤੇ ਸ਼੍ਰੋਮਣੀ ਕਮੇਟੀ ਰਾਹੀਂ ਹਲਕੇ ਦੀ ਸੇਵਾ ਕਰਦੇ ਆ ਰਹੇ ਸਨ। ਉਨ੍ਹਾਂ ਦੇ ਚਲਾਣੇ ਨਾਲ ਇਲਾਕੇ ਅਤੇ ਪੰਥਕ ਹਲਕਿਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅੰਤਿਮ ਸਸਕਾਰ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਕੁਲਦੀਪ ਸਿੰਘ ਕਾਲਾ ਢਿੱਲੋਂ ਵਿਧਾਇਕ ਬਰਨਾਲਾ, ਭੋਲਾ ਸਿੰਘ ਵਿਰਕ ਸਟੇਟ ਐਵਾਰਡੀ, ਗਗਨਜੀਤ ਸਿੰਘ ਬਰਨਾਲਾ ਸਾਬਕਾ ਵਿਧਾਇਕ, ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਕੁਲਵੰਤ ਸਿੰਘ ਕੀਤੂ, ਜ਼ੈਲਦਾਰ ਬੀਰਇੰਦਰ ਸਿੰਘ ਬਰਾੜ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਜ਼ਿਲ੍ਹਾ ਪ੍ਰਧਾਨ, ਐਡਵੋਕੇਟ ਰੁਪਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ, ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਜਰਨੈਲ ਸਿੰਘ ਭੋਤਨਾ, ਸੁਖਬੀਰ ਸਿੰਘ ਸੋਖੀ, ਬਲਰਾਜ ਸਿੰਘ ਕਾਕਾ ਸਰਕਲ ਪ੍ਰਧਾਨ, ਰੁਪਿੰਦਰ ਸਿੰਘ ਭੋਤਨਾ, ਜਗਸੀਰ ਸਿੰਘ ਭੋਤਨਾ, ਦਲਵਾਰ ਸਿੰਘ ਭੋਤਨਾ, ਬਲਵਿੰਦਰ ਸਿੰਘ ਭੋਲਾ ਸਾਬਕਾ ਪੰਚ ਭੋਤਨਾ, ਜਗਰਾਜ ਸਿੰਘ ਰਾਜਾ ਸਾਬਕਾ ਸਰਪੰਚ ਬੀਹਲਾ ਖ਼ੁਰਦ, ਗੁਰਿੰਦਰ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਅਮਰ ਸਿੰਘ ਬੀ.ਏ. ਭਦੌੜ, ਭਾਈ ਗਗਨਦੀਪ ਸਿੰਘ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਰਾਗੀ ਭਾਈ ਰਾਜਿੰਦਰ ਸਿੰਘ ਭਦੌੜ, ਗ੍ਰੰਥੀ ਭਾਈ ਮੱਖਣ ਸਿੰਘ, ਰਾਗੀ ਭਾਈ ਮਨਪ੍ਰੀਤ ਸਿੰਘ ਗਹਿਲ, ਆੜ੍ਹਤੀਆਂ ਕਰਨੈਲ ਸਿੰਘ ਚੂੰਘਾ, ਮੇਜਰ ਸਿੰਘ ਚੂੰਘਾ, ਸਰਪੰਚ ਰਣਜੀਤ ਸਿੰਘ ਚੂੰਘਾ, ਮੈਨੇਜਰ ਜਗਦੇਵ ਸਿੰਘ, ਜਸਵਿੰਦਰ ਸਿੰਘ ਕਾਲਾ ਪ੍ਰਧਾਨ, ਸੁਖਪਾਲ ਸਿੰਘ ਪਾਲੀ, ਜਸਪ੍ਰੀਤ ਸਿੰਘ ਜੱਸੀ, ਹਰਦੀਪ ਸਿੰਘ ਦੀਪਾ ਸਰਪੰਚ, ਮੈਨੇਜਰ ਸੁਰਜੀਤ ਸਿੰਘ, ਮੈਨੇਜਰ ਜਗਦੇਵ ਸਿੰਘ, ਕੁਲਵੰਤ ਸਿੰਘ ਟਿੱਬਾ, ਡਾ: ਹਰਪਾਲ ਸਿੰਘ ਪਾਲੀ ਸ਼ਹਿਣਾ, ਗੁਰਪ੍ਰੀਤ ਸਿੰਘ, ਬਿੰਦਰ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ, ਦਰਸ਼ਨ ਸਿੰਘ ਨੈਣੇਵਾਲ ਭਾਜਪਾ ਆਗੂ, ਰਾਜਵਿੰਦਰ ਸਿੰਘ ਸੀਤਲ, ਪ੍ਰਿੰਸੀਪਲ ਮਾਲਵਿੰਦਰ ਸਿੰਘ, ਪ੍ਰਿੰਸੀਪਲ ਡਾ: ਚਰਨਦੀਪ ਸਿੰਘ, ਇਕਬਾਲ ਸਿੰਘ ਭੋਤਨਾ, ਬਾਬਾ ਨਗਿੰਦਰ ਸਿੰਘ ਖ਼ਾਲਸਾ, ਅਵਤਾਰ ਸਿੰਘ ਬੱਬੀ ਰਾਏਸਰ ਆਗੂ ਅਕਾਲੀ ਦਲ (ਵਾਰਿਸ ਪੰਜਾਬ ਦੇ), ਚੇਅਰਮੈਨ ਕੁਲਦੀਪ ਸਿੰਘ ਸੇਖਾ, ਗੁਰਜੰਟ ਸਿੰਘ ਜੰਟਾ ਬਦਰਾ, ਲਖਵੀਰ ਸਿੰਘ ਖ਼ਾਲਸਾ ਅਕਾਲੀ ਦਲ (ਵਾਰਿਸ ਪੰਜਾਬ ਦੇ), ਗਿਰਧਰ ਮਿੱਤਲ ਸੋਸ਼ਲ ਮੀਡੀਆ ਇੰਚਾਰਜ, ਸੁਖਪਾਲ ਸਿੰਘ ਚੂੰਘਾ, ਗੁਰਜੰਟ ਸਿੰਘ ਤੋਂ ਇਲਾਵਾ ਸਮੂਹ ਲੋਕਲ ਗੁਰਦੁਆਰਾ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਲਗਵਾਈ। ਇਸ ਤੋਂ ਇਲਾਵਾ ਜਥੇਦਾਰ ਬਲਦੇਵ ਸਿੰਘ ਚੂੰਘਾ ਦੀ ਮੌਤ ’ਤੇ ਰੁਪਿੰਦਰ ਸਿੰਘ ਰਿੰਪੀ ਯੂ.ਐਸ.ਏ, ਬਲਜਿੰਦਰ ਸਿੰਘ ਬੰਟੀ ਯੂ.ਐਸ.ਏ, ਜਗਰੂਪ ਸਿੰਘ ਬਿੱਟੂ ਯੂ.ਐਸ.ਏ, ਕਰਨੈਲ ਸਿੰਘ ਡੋਡ ਯੂ.ਐਸ.ਏ, ਹਰਜਿੰਦਰ ਸਿੰਘ ਧਾਲੀਵਾਲ ਯੂ.ਐਸ.ਏ, ਕੁਲਵੰਤ ਸਿੰਘ ਗਹਿਲ, ਰਾਜ ਸਿੰਘ ਯੂ.ਐਸ.ਏ, ਗੁਰਦੀਪ ਸਿੰਘ ਗਹਿਲ ਕੈਨੇਡਾ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।