31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੁਰਨੂਰ ਨੇ ਦੌੜ ’ਚ ਜਿੱਤਿਆ ਗੋਲਡ ਮੈਡਲ

ਦਿੜ੍ਹਬਾ ਮੰਡੀ, 31 ਅਕਤੂਬਰ (ਜਸਵੀਰ ਸਿੰਘ ਔਜਲਾ)-ਸ਼ਹੀਦ ਭਗਤ ਸਿੰਘ ਪਬਲਿਕ ਹਾਈ ਸਕੂਲ (ਐਸ. ਬੀ.

Ad Position 21
No active advertisement
ਅਜੀਤ ਡੈਸਕ 01-11-2026
ਦਿੜ੍ਹਬਾ ਮੰਡੀ, 31 ਅਕਤੂਬਰ (ਜਸਵੀਰ ਸਿੰਘ ਔਜਲਾ)-ਸ਼ਹੀਦ ਭਗਤ ਸਿੰਘ ਪਬਲਿਕ ਹਾਈ ਸਕੂਲ (ਐਸ.ਬੀ.ਐਸ.), ਮੌੜਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਗੁਰਨੂਰ ਕੌਰ ਨੇ ਸਕੂਲ ਸਟੇਟ ਖੇਡ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 500 ਮੀਟਰ ਰਿੰਕ ਰੇਸ ਵਿੱਚ ਗੋਲਡ ਮੈਡਲ (ਸੋਨੇ ਦਾ ਤਗਮਾ) ਜਿੱਤ ਕੇ ਸਕੂਲ ਦਾ ਨਾਂ ਬੁਲੰਦੀਆਂ ‘ਤੇ ਪਹੁੰਚਾਇਆ ਹੈ। ਗੁਰਨੂਰ ਕੌਰ ਨੇ ਇਸ ਸ਼ਾਨਦਾਰ ਜਿੱਤ ਨਾਲ ਆਪਣੇ ਸਕੂਲ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂ ਵੀ ਰੋਸ਼ਨ ਕੀਤਾ ਹੈ। ਗੁਰਨੂਰ ਕੌਰ ਦੀ ਇਸ ਲਾਸਾਨੀ ਪ੍ਰਾਪਤੀ ’ਤੇ ਸਕੂਲ ਮੈਨੇਜਮੈਂਟ ਦੇ ਸਰਦਾਰ ਕਰਨੈਲ ਸਿੰਘ, ਐਮ.ਡੀ. ਲੱਕੀ ਗੋਇਲ, ਪ੍ਰਿੰਸੀਪਲ ਮੈਡਮ ਭੁਪਿੰਦਰ ਕੌਰ ਅਤੇ ਸਮੂਹ ਸਟਾਫ਼ ਵੱਲੋਂ ਇਸ ਹੋਣਹਾਰ ਬੱਚੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ ਅਤੇ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਹਰਕੀਰਤ ਸਿੰਘ ਹੈਰੀ ਦਾ ਦਿਹਾਂਤ ਅਗਲੀ ਖ਼ਬਰ ਕਿਸਾਨ ਵਾਤਾਵਰਨ ਦੀ ਸੰਭਾਲ਼ ਲਈ ਸਹਿਯੋਗ ਦੇਣ-ਸੰਦੀਪ ਸਿੰਘ
Ad Position 24