31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਹਿਲ ਕਲਾਂ ਵਿਖੇ ਭੇਦਭਰੀ ਹਾਲਤ ’ਚ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼

ਮਹਿਲ ਕਲਾਂ, 31 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਵਿਖੇ ਅਨਾਜ ਮੰਡੀ ਦੇ ਨਾਲ ਲੱਗਦੀ ਕੰਧ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਭੇਦਭਰੀ ਹਾਲਤ ਵਿਚ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲਾਸ਼ ਬੁਰੀ ਤਰ੍ਹਾਂ ਗਲੀ-ਸੜੀ ਅਤੇ ਅੱਧਨੰਗੀ ਹਾਲਤ ਵਿਚ ਪਈ ਸੀ।

Ad Position 21
No active advertisement
ਅਜੀਤ ਡੈਸਕ 01-11-2026
ਮਹਿਲ ਕਲਾਂ, 31 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਵਿਖੇ ਅਨਾਜ ਮੰਡੀ ਦੇ ਨਾਲ ਲੱਗਦੀ ਕੰਧ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਭੇਦਭਰੀ ਹਾਲਤ ਵਿਚ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲਾਸ਼ ਬੁਰੀ ਤਰ੍ਹਾਂ ਗਲੀ-ਸੜੀ ਅਤੇ ਅੱਧਨੰਗੀ ਹਾਲਤ ਵਿਚ ਪਈ ਸੀ। ਦੇਖਣ ਨੂੰ ਇਹ ਲਾਸ਼ ਕਿਸੇ ਪ੍ਰਵਾਸੀ ਮਜ਼ਦੂਰ ਦੀ ਲੱਗਦੀ ਹੈ, ਜਿਸ ਦੀ ਉਮਰ ਕਰੀਬ 40 ਸਾਲ ਦੇ ਆਸ-ਪਾਸ ਜਾਪਦੀ ਹੈ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਨੇੜਲੇ ਖੇਤਾਂ ਵਿਚ ਝੋਨੇ (ਜੀਰੀ) ਦੀ ਫ਼ਸਲ ਦੀ ਕਟਾਈ ਕਰ ਰਹੇ ਕਿਸਾਨ ਕੰਮ ਕਰਦੇ ਹੋਏ ਲਾਸ਼ ਦੇ ਨੇੜੇ ਪਹੁੰਚੇ। ਬਦਬੂ ਅਤੇ ਲਾਸ਼ ਦੀ ਖਸਤਾ ਹਾਲਤ ਦੇਖ ਕੇ ਸਥਾਨਕ ਲੋਕਾਂ ਅਤੇ ਕਿਸਾਨਾਂ ਨੇ ਤੁਰੰਤ ਇਸ ਦੀ ਸੂਚਨਾ ਪਿੰਡ ਦੇ ਮੁਹਤਬਰ ਵਿਅਕਤੀਆਂ ਯੂਥ ਆਗੂ ਅਰੁਣ ਕੁਮਾਰ ਬਾਂਸਲ, ਕਿਸਾਨ ਆਗੂ ਪਰਮਜੀਤ ਸਿੰਘ ਪੰਮਾ, ਕਲੱਬ ਆਗੂ ਅਰਸ਼ਦੀਪ ਸਿੰਘ ਢੀਂਡਸਾ ਅਤੇ ਪੁਲਿਸ ਥਾਣਾ ਮਹਿਲ ਕਲਾਂ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਥਾਣਾ ਮਹਿਲ ਕਲਾਂ ਦੀ ਐੱਸ.ਐੱਚ.ਓ. ਕਮਲਜੀਤ ਕੌਰ ਆਪਣੀ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ। ਉਨ੍ਹਾਂ ਵਲੋਂ ਮੌਕੇ ’ਤੇ ਸਥਿਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ। ਫ਼ਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਮਹਿਲ ਕਲਾਂ ਪੁੱਜਣ ’ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਐਡਵੋਕੇਟ ਰਾਜੀਵ ਗੁਪਤਾ ਲੂਬੀ ਅਗਰਵਾਲ ਵੈੱਲਫੇਅਰ ਬੋਰਡ ਦੇ ਸੂਬਾ ਮੈਂਬਰ ਨਿਯੁਕਤ
Ad Position 24