03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਰਵੋਤਮ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਹੰਡਿਆਇਆ, 2 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਵਲੋਂ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ। ਟੂਰ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ, ਵਾਹਗਾ ਬਾਰਡਰ, ਜਲਿ੍ਹਆਂ ਵਾਲਾ ਬਾਗ ਅਤੇ ਸਾਡਾ ਪਿੰਡ ਵਰਗੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।

Ad Position 21
No active advertisement
ਅਜੀਤ ਡੈਸਕ 03-11-2026
ਹੰਡਿਆਇਆ, 2 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਵਲੋਂ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ। ਟੂਰ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ, ਵਾਹਗਾ ਬਾਰਡਰ, ਜਲਿ੍ਹਆਂ ਵਾਲਾ ਬਾਗ ਅਤੇ ਸਾਡਾ ਪਿੰਡ ਵਰਗੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਪ੍ਰਿੰਸੀਪਲ ਰੁਪਿੰਦਰ ਕੌਰ ਬਾਜਵਾ ਨੇ ਦੱਸਿਆਂ ਕਿ ਵਿਦਿਆਰਥੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਸਿੱਖ ਧਰਮ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਜਲਿ੍ਹਆਂ ਵਾਲਾ ਬਾਗ਼ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਦੇਸ਼ ਭਗਤਾਂ ਦੀ ਕੁਰਬਾਨੀ ਅਤੇ ਇਤਿਹਾਸਕ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਵਾਹਗਾ ਬਾਰਡਰ ਵਿਖੇ ਵਿਦਿਆਰਥੀਆਂ ਨੇ ਭਾਰਤੀ ਸੈਨਿਕਾਂ ਦੇ ਜੋਸ਼ ਅਤੇ ਦੇਸ਼ ਭਗਤੀ ਨਾਲ ਭਰਪੂਰ ਮਾਹੌਲ ਨੂੰ ਦੇਖਿਆ। ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਦੇਸ਼ ਦੇ ਇਤਿਹਾਸ, ਧਾਰਮਿਕ ਵਿਰਸੇ ਅਤੇ ਸਭਿਆਚਾਰ ਨਾਲ ਜੋੜਦੇ ਹਨ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਸਨਾਤਨ ਸੇਵਾ ਵੈੱਲਫੇਅਰ ਕਮੇਟੀ ਵਲੋਂ ਸ੍ਰੀ ਰਾਮਾਇਣ ਪਾਠ ਦੇ ਭੋਗ ਪਾਏ
Ad Position 24