ਵਾਈ.ਐੱਸ ਸਕੂਲ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕ ਸੈਮੀਨਾਰ ਕਰਵਾਇਆ
ਬਰਨਾਲਾ, 2 ਨਵੰਬਰ (ਅਸ਼ੋਕ ਭਾਰਤੀ)-ਵਾਈ. ਐੱਸ.
ਬਰਨਾਲਾ, 2 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਅਸੁਰੱਖਿਅਤ ਸਥਿਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਬਾਰੇ ਰਿਪੋਰਟ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਇਸ ਦੌਰਾਨ ਸੁਧੀਰ ਕੁਮਾਰ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਐਡਵੋਕੇਟ ਸਾਹਿਲ ਰਾਹੇਜਾ, ਮਿਸ ਰੀਤਿਕਾ ਚੰਡੀਗੜ੍ਹ, ਰਾਵੇਲ ਸਿੰਘ ਪੈਰਾ-ਲੀਗਲ ਵਲੰਟੀਅਰ ਨੇ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਕਾਨੂੰਨਾਂ, ਕਾਨੂੰਨੀ ਸੁਰੱਖਿਆ ਪ੍ਰਬੰਧਾਂ ਅਤੇ ਦੁਰਵਿਵਹਾਰ ਦੀ ਰਿਪੋਰਟ ਕਰਨ ਲਈ ਉਪਲਬਧ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ। ਸਾਈਬਰ ਸੁਰੱਖਿਆ, ਇੰਟਰਨੈੱਟ ਦੀ ਜ਼ਿੰਮੇਵਾਰ ਵਰਤੋਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਗੱਲ ਰੱਖਣ, ਆਪਣੇ ਅਧਿਕਾਰਾਂ ਨੂੰ ਸਮਝਣ ਅਤੇ ਕਿਸੇ ਵੀ ਅਸਹਿਜ ਜਾਂ ਅਸੁਰੱਖਿਅਤ ਸਥਿਤੀ ਵਿਚ ਮਦਦ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਵਿੰਮੀਪੁਰੀ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।