03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿਧਾਇਕਾ ਭਰਾਜ ਨੇ ਖ਼ਰੀਦ ਕੇਂਦਰਾਂ ਦਾ ਦੌਰਾ ਕਰ ਕੇ ਝੋਨੇ ਦੀ ਹੋ ਰਹੀ ਖਰੀਦ ਦਾ ਲਿਆ ਜਾਇਜ਼ਾ

ਸੰਗਰੂਰ, 3 ਨਵੰਬਰ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲੀਆਂ, ਚੰਗਾਲ ਸਮੇਤ ਵੱਖ-ਵੱਖ ਪਿੰਡਾਂ ਦੇ ਖਰੀਦ ਕੇਂਦਰਾਂ ਦਾ ਦੌਰਾ ਕਰ ਕੇ ਝੋਨੇ ਦੀ ਹੋ ਰਹੀ ਖਰੀਦ ਦਾ ਜਾਇਜਾ ਲਿਆ। ਵਿਧਾਇਕਾ ਭਰਾਜ ਨੇ ਆਪਣੇ ਦੌਰੇ ਦੌਰਾਨ ਆੜਤੀਆਂ,ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਝੋਨੇ ਦੀ ਹੋ ਰਹੀ ਖਰੀਦ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 04-11-2026
ਸੰਗਰੂਰ, 3 ਨਵੰਬਰ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲੀਆਂ, ਚੰਗਾਲ ਸਮੇਤ ਵੱਖ-ਵੱਖ ਪਿੰਡਾਂ ਦੇ ਖਰੀਦ ਕੇਂਦਰਾਂ ਦਾ ਦੌਰਾ ਕਰ ਕੇ ਝੋਨੇ ਦੀ ਹੋ ਰਹੀ ਖਰੀਦ ਦਾ ਜਾਇਜਾ ਲਿਆ। ਵਿਧਾਇਕਾ ਭਰਾਜ ਨੇ ਆਪਣੇ ਦੌਰੇ ਦੌਰਾਨ ਆੜਤੀਆਂ,ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਝੋਨੇ ਦੀ ਹੋ ਰਹੀ ਖਰੀਦ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਹੋ ਸਕੇ। ਉਨ੍ਹਾਂ ਕਿਹਾ ਕਿ ਵੱਧ ਨਮੀ ਵਾਲਾ ਝੋਨਾ ਲਿਆਉਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਬੇਲੋੜੀ ਉਡੀਕ ਕਰਨੀ ਪੈ ਸਕਦੀ ਹੈ, ਜਦਕਿ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਸੁੱਕੀ ਫ਼ਸਲ ਲਿਆਉਣ ਨਾਲ ਤੋਲ ਅਤੇ ਖ਼ਰੀਦ ਦੇ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਵੀ ਖ਼ਰੀਦ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ, ਤਾਂ ਜੋ ਮੰਡੀਆਂ ਵਿੱਚ ਨਵੀਂ ਆਉਣ ਵਾਲੀ ਫ਼ਸਲ ਲਈ ਥਾਂ ਉਪਲਬਧ ਰਹੇ ਇਸ ਲਈ ਝੋਨੇ ਦੀ ਲਿਫਟਿੰਗ ਨਾਲੋ ਨਾਲ ਹੋ ਰਹੀ ਹੈ। ਸੂਬਾ ਸਰਕਾਰ ਵੱਲੋਂ ਝੋਨੇ ਦੀ ਅਦਾਇਗੀ ਦੇ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ ।ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀ ਅਮਲੇ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਮੁਸ਼ਕਲ ਦੀ ਸੂਰਤ ਵਿੱਚ ਸਬੰਧਤ ਮਾਰਕੀਟ ਕਮੇਟੀ ਜਾਂ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਮਾਮਲਾ ਲਿਆਉਣ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ ਅਗਲੀ ਖ਼ਬਰ ਚੇਅਰਮੈਨ ਵਲੋਂ ਲੈਬ ਦਾ ਉਦਘਾਟਨ
Ad Position 24