ਵਾਈ.ਐੱਸ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ
ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐੱਸ.
ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸਾਹਿਤ ਸਿਰਜਣ (ਲਿਖਣ) ਮੁਕਾਬਲੇ ਵਿਚ ਵਿਦਿਆਰਥਣ ਪ੍ਰਭਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਪੰਜਾਬੀ ਕਵਿਤਾ ਗਾਇਣ ਵਿਚ ਪਰਮਜੋਤ ਪਾਠਕ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਵਿੰਮੀਪੁਰੀ, ਪੰਜਾਬੀ ਵਿਭਾਗ ਦੇ ਅਧਿਆਪਕ ਹਰਪ੍ਰੀਤ ਸਿੰਘ ਨੇ ਜੇਤੂ ਵਿਦਿਆਰਥਣਾਂ ਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸ ਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।