04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਾਈ.ਐੱਸ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਟਰਾਂਸਪੋਰਟ ਸੁਰੱਖਿਆ ਸੰਬੰਧੀ ਮੀਟਿੰਗ ਕਰਵਾਇਆ

ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐੱਸ.

Ad Position 21
No active advertisement
ਅਜੀਤ ਡੈਸਕ 04-11-2026
ਬਰਨਾਲਾ, 3 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਆਵਾਜਾਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਟਰਾਂਸਪੋਰਟ ਸੁਰੱਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗੁਰਚਰਨ ਸਿੰਘ ਏ.ਐੱਸ.ਆਈ., ਜਸਵਿੰਦਰ ਸਿੰਘ ਏ.ਐੱਸ.ਆਈ., ਗੁਰਪ੍ਰੀਤ ਸਿੰਘ, ਸਮਾਜ ਸੇਵਕ ਗੁਰਦੀਪ ਸਿੰਘ ਤੇ ਲੱਖਾ ਸਿੰਘ ਨੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ, ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਅਤੇ ਟਰਾਂਸਪੋਰਟ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਬੱਸ ਅਤੇ ਵੈਨ ਚਾਲਕਾਂ ਨੂੰ ਸੁਰੱਖਿਅਤ ਡਰਾਈਵਿੰਗ, ਟਰੈਫ਼ਿਕ ਨਿਯਮਾਂ ਦੀ ਪਾਲਣਾ ਅਤੇ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਸਬੰਧੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ, ਖ਼ਾਸ ਕਰ ਕੇ ਛੋਟੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਵਾਹਨਾਂ ਵਿਚ ਮਹਿਲਾ ਅਟੈਂਡੈਂਟ ਦੀ ਲਾਜ਼ਮੀ ਮੌਜੂਦਗੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਸਕੂਲ ਦੀਆਂ ਬੱਸਾਂ ਅਤੇ ਵੈਨਾਂ ਦੇ ਦਸਤਾਵੇਜ਼ਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਅਧੂਰੇ ਪਾਏ ਗਏ, ਉਨ੍ਹਾਂ ਦੇ ਚਲਾਨ ਕੀਤੇ ਗਏ। ਪ੍ਰਿੰਸੀਪਲ ਮੋਹਿਤ ਜਿੰਦਲ ਨੇ ਕਿਹਾ ਕਿ ਸਾਡਾ ਉਦੇਸ਼ ਹਰ ਬੱਚੇ ਨੂੰ ਸੁਰੱਖਿਅਤ ਵਾਤਾਵਰਨ ਵਿਚ ਸਕੂਲ ਆਉਣ-ਜਾਣ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਮੌਕੇ ਸਕੂਲ ਦੇ ਸਾਰੇ ਬੱਸ ਅਤੇ ਵੈਨ ਚਾਲਕਾਂ, ਟਰਾਂਸਪੋਰਟ ਇੰਚਾਰਜ ਅਤੇ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੀਨੀਅਰ ਆਗੂ ਕਰਮਜੀਤ ਸਿੰਘ ਸਿੱਧੂ ਦਾ ਦਿਹਾਂਤ ਅਗਲੀ ਖ਼ਬਰ ਸਿਹਤ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਚ ਤੰਬਾਕੂਨੋਸ਼ੀ ਵਿਰੋਧੀ ਗਤੀਵਿਧੀਆਂ ਤੰਬਾਕੂ ਛੱਡੋ, ਜ਼ਿੰਦਗੀ ਅਪਣਾਓ–ਡਾ. ਸੰਜੇ ਕੁਮ...
Ad Position 24