04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਸੀ.ਏ. ਸਮੈਸਟਰ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ

ਭਦੌੜ, 3 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਸੀ.

Ad Position 21
No active advertisement
ਅਜੀਤ ਡੈਸਕ 04-11-2026
ਭਦੌੜ, 3 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜਿਆਂ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕੰਪਿਊਟਰ ਵਿਭਾਗ ਦੇ ਪ੍ਰੋਫੈਸਰ ਸੰਦੀਪ ਕੌਰ ਬਡਬਰ ਨੇ ਦੱਸਿਆ ਕਿ ਇਸ ਪ੍ਰੀਖਿਆ ਨਤੀਜੇ ਵਿਚ ਕਮਲਦੀਪ ਕੌਰ ਨੇ 88.4 ਫ਼ੀਸਦੀ ਅੰਕ ਲੈ ਕੇ ਪਹਿਲਾ, ਹਰਪ੍ਰੀਤ ਕੌਰ ਨੇ 83.5 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਕਮਲਦੀਪ ਸਿੰਘ ਨੇ 78.7 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਪਿ੍ਰੰਸੀਪਲ ਮਲਵਿੰਦਰ ਸਿੰਘ ਨੇ ਇਨ੍ਹਾਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨਾਲ ਹੀ ਭਵਿੱਖ ਵਿਚ ਅਜਿਹੀਆਂ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋਫੈਸਰ ਸੁਖਦੀਪ ਸਿੰਘ, ਪ੍ਰੋ: ਸ਼ਮਸ਼ੇਰ ਸਿੰਘ, ਪ੍ਰੋ: ਸੰਦੀਪ ਕੌਰ ਸਹੋਤਾ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੁੱਡੀ ਖ਼ੁਰਦ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਵੈਸਟ ਸਿਟੀ ਕਾਲੋਨੀ ਵਾਸੀਆਂ ਵਲੋਂ ਐੱਮ.ਪੀ. ਮੀਤ ਹੇਅਰ ਅਤੇ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਵਿਸ਼ੇਸ਼ ਸਨਮਾਨ ਕਾਲੋਨੀ ਦੀਆਂ...
Ad Position 24