03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਨਦੀਪ ਸਿੰਘ ਜੋਸ਼ਨ ਕੰਬੋਜ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਸਰਕਾਰ ਵਲੋਂ ਸ਼ਹੀਦ ਊਧਮ ਸਿੰਘ ਯਾਦਗਾਰ ਕਮੇਟੀ ਸੁਨਾਮ ਦੇ ਪ੍ਰਧਾਨ ਮਨਦੀਪ ਸਿੰਘ ਜੋਸਨ ਨੂੰ ਅੱਜ ਕੰਬੋਜ ਭਲਾਈ ਬੋਰਡ ਦੇ ਜਿਲ੍ਹਾ ਪ੍ਰਧਾਨ ਵਜੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ. ਐਸ.

Ad Position 21
No active advertisement
ਅਜੀਤ ਡੈਸਕ 04-11-2026
ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਸਰਕਾਰ ਵਲੋਂ ਸ਼ਹੀਦ ਊਧਮ ਸਿੰਘ ਯਾਦਗਾਰ ਕਮੇਟੀ ਸੁਨਾਮ ਦੇ ਪ੍ਰਧਾਨ ਮਨਦੀਪ ਸਿੰਘ ਜੋਸਨ ਨੂੰ ਅੱਜ ਕੰਬੋਜ ਭਲਾਈ ਬੋਰਡ ਦੇ ਜਿਲ੍ਹਾ ਪ੍ਰਧਾਨ ਵਜੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ ਵਲੋਂ ਅੱਜ ਨਿਯੁਕਤੀ ਪੱਤਰ ਸੌਂਪਿਆ ਗਿਆ।ਆਪਣੀ ਇਸ ਨਿਯੁਕਤੀ ਲਈ ਨਵ ਨਿਯੁਕਤ ਕੰਬੋਜ ਭਲਾਈ ਬੋਰਡ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਜੋਸਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਬਲਾਕ ਚੇਅਰਮੈਨ ਲਹਿਰਾ ਗਾਗਾ ਸੋਹਨ ਸਿੰਘ ਕੰਬੋਜ, ਦਿੜ੍ਹਬਾ ਸਿੰਘ ਮਾਨ, ਮਨਜੀਤ ਸਿੰਘ ਕੰਬੋਜ, ਬਿਕਰਮ ਸ਼ਰਮਾ ਅਤੇ ਮਾਸਟਰ ਕੇਹਰ ਸਿੰਘ ਜੋਸ਼ਨ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਲੇਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੁਨਾਮ ’ਚ ਫੁੱਟਬਾਲ ਸਟੇਡੀਅਮ ਖਤਮ ਕਰਨ ’ਤੇ ਖੇਡ ਪ੍ਰੇਮੀ ਨਿਰਾਸ਼- ਖਡਿਆਲ , ਰਿਸ਼ੀ ਖੈਰਾ
Ad Position 24