03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੰਗਰੂਰ ਦੀ ਇਨਸਾਫ਼ ਰੈਲੀ ਪੰਜਾਬ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰੇਗੀ-ਬੰਨੀ ਖਹਿਰਾ

‎ ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਪੰਜਾਬ ਪ੍ਰਦੇਸ਼ ਕਾਂਗਰਸ ਐੱਸ. ਸੀ.

Ad Position 21
No active advertisement
ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦੇ ਸੂਬਾ ਕਾਰਜਕਾਰੀ ਚੇਅਰਮੈਨ ਬੰਨੀ ਖਹਿਰਾ। 04-11-2026
‎ ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦੇ ਸੂਬਾ ਕਾਰਜਕਾਰੀ ਚੇਅਰਮੈਨ ਬੰਨੀ ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਇਨਸਾਫ਼ ਰੈਲੀ ਪੰਜਾਬ ਦੀ ਸਿਆਸਤ ਵਿਚ ਨਵੀਂ ਹਲ-ਚਲ ਪੈਦਾ ਕਰੇਗੀ । ਉਨ੍ਹਾਂ ਦਾਅਵਾ ਕੀਤਾ ਕਿ ਇਸ ਰੈਲੀ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਪੰਜਾਬ ਦੇ ਲੋਕਾਂ, ਕਾਂਗਰਸੀ ਵਰਕਰਾਂ ਅਤੇ ਵਪਾਰੀ ਵਰਗ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬੰਨੀ ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਰੈਲੀ ਦੀਆਂ ਤਿਆਰੀਆਂ ਸਬੰਧੀ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਕਰ ਕੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਰਹਿਨੁਮਾਈ ਹੇਠ ਹਲਕਾ ਮਹਿਲ ਕਲਾਂ ਦੇ ਕਾਂਗਰਸੀ ਆਗੂ ਅਤੇ ਵਰਕਰ ਵੱਡੇ ਕਾਫ਼ਲਿਆਂ ਸਮੇਤ ਸੰਗਰੂਰ ਰੈਲੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਪਾਰਟੀ ਵਰਕਰਾਂ ਅੰਦਰ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਦਾ ਹਿੱਸਾ ਬਣਨਗੇ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨੂੰ ਵੀ ਗੰਭੀਰ ਖ਼ਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਸਮੱਸਿਆਵਾਂ ਤੋਂ ਨਿਜਾਤ ਚਾਹੁੰਦੇ ਹਨ ਅਤੇ ਇਨਸਾਫ਼ ਰੈਲੀ ਰਾਹੀਂ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ। ਬੰਨੀ ਖਹਿਰਾ ਨੇ ਭਾਜਪਾ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਗੱਲਾਂ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਤਸਕਰੀ ਅਤੇ ਗੁਜਰਾਤ ਦੀਆਂ ਬੰਦਰਗਾਹਾਂ ’ਤੇ ਫੜੀਆਂ ਜਾਂਦੀਆਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਸ਼ਿਆਂ ਦਾ ਪਸਾਰ ਹੋਇਆ ਸੀ, ਜਿਸ ਦਾ ਖ਼ਮਿਆਜ਼ਾ ਅੱਜ ਵੀ ਪੰਜਾਬ ਦੀ ਨੌਜਵਾਨ ਪੀੜ੍ਹੀ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ। ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਕਮਜ਼ੋਰ ਹੋ ਰਹੀ ਹੈ ਅਤੇ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਰਹੀ। ਬੰਨੀ ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਸੂਬੇ ਦੇ ਬਿਹਤਰ ਭਵਿੱਖ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਇਸ ਨੂੰ ਇਤਿਹਾਸਕ ਸਫਲਤਾ ਦਿਵਾਉਣ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪੰਡੋਰੀ ਨੂੰ ਤੀਜੀ ਵਾਰ ਟਿਕਟ ਮਿਲਣ ’ਤੇ ਆਗੂਆਂ ਨੇ ਕੀਤਾ ਸਨਮਾਨ ਅਗਲੀ ਖ਼ਬਰ ਹਲਕਾ ਭਦੌੜ ਅੰਦਰ ਵਿਕਾਸ ਦੇ ਨਾਂਅ ’ਤੇ ਸਿਰਫ਼ ਫੋਕੀਆਂ ਟਾਹਰਾਂ ਮਾਰੀਆਂ ਜਾ ਰਹੀਆਂ ਹਨ-ਐਡਵੋਕੇਟ ਰਾਹੀ ਸੜਕ ਦੇ ਚੱਲ ਰਹੇ...
Ad Position 24