03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿਧਾਇਕ ਪੰਡੋਰੀ ਨੂੰ ਤੀਜੀ ਵਾਰ ਟਿਕਟ ਮਿਲਣ ’ਤੇ ਆਗੂਆਂ ਨੇ ਕੀਤਾ ਸਨਮਾਨ

ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਸਪੱਸ਼ਟ ਕਰਦਿਆਂ ਹਲਕਾ ਮਹਿਲ ਕਲਾਂ ਦੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੁੜ ਟਿਕਟ ਦੇ ਕੇ ਤੀਜੀ ਵਾਰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਪਾਰਟੀ ਵਲੋਂ ਲਗਾਤਾਰ ਤੀਜੀ ਵਾਰ ਭਰੋਸਾ ਪ੍ਰਗਟਾਏ ਜਾਣ ਤੋਂ ਬਾਅਦ ਹਲਕੇ ਦੇ ‘ਆਪ’ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।

Ad Position 21
No active advertisement
ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਸਨਮਾਨ ਕਰਦੇ ਹੋਏ ਆਗੂ। ਤਸਵੀਰ : ਸੋਨੀ ਚੀਮਾ 04-11-2026
ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਸਪੱਸ਼ਟ ਕਰਦਿਆਂ ਹਲਕਾ ਮਹਿਲ ਕਲਾਂ ਦੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੁੜ ਟਿਕਟ ਦੇ ਕੇ ਤੀਜੀ ਵਾਰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਪਾਰਟੀ ਵਲੋਂ ਲਗਾਤਾਰ ਤੀਜੀ ਵਾਰ ਭਰੋਸਾ ਪ੍ਰਗਟਾਏ ਜਾਣ ਤੋਂ ਬਾਅਦ ਹਲਕੇ ਦੇ ‘ਆਪ’ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਟਿਕਟ ਮਿਲਣ ਤੇ ਅੱਜ ਅਮਨਦੀਪ ਸਿੰਘ ਦੀਪਾ ਚੇਅਰਮੈਨ ਕੋਆਪਰੇਟਿਵ ਮਾਰਕੀਟਿੰਗ ਸੁਸਾਇਟੀ ਬਰਨਾਲਾ ਨੇ ਸਾਥੀਆਂ ਸਮੇਤ ਗੁਲਦਸਤਾ ਭੇਟ ਕਰ ਕੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵਿਧਾਇਕ ਪੰਡੋਰੀ ਨੂੰ ਟਿਕਟ ਮਿਲਣ ’ਤੇ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਚੇਅਰਮੈਨ, ਸਰਪੰਚ ਤੇਜਿੰਦਰ ਸਿੰਘ ਸਰਾਂ ਸੱਦੋਵਾਲ, ਸਰਪੰਚ ਰਣਧੀਰ ਸਿੰਘ ਦੀਵਾਨਾ, ਸਰਪੰਚ ਬਲਵਿੰਦਰ ਸਿੰਘ ਛੀਨੀਵਾਲ ਖ਼ੁਰਦ, ਸਮਾਜ ਸੇਵੀ ਚਰਨਜੀਤ ਸਿੰਘ ਧਾਲੀਵਾਲ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਗਾਗੇਵਾਲ, ਸਰਪੰਚ ਕਿਰਨਜੀਤ ਸਿੰਘ ਮਿੰਟੂ ਬੀਹਲਾ, ਸਰਪੰਚ ਕੁਲਦੀਪ ਸਿੰਘ ਕੀਪਾ ਭੋਤਨਾ, ਸਰਪੰਚ ਗੁਰਚਰਨ ਸਿੰਘ ਪੱਖੋਕੇ, ਸਰਪੰਚ ਮਲਾਗਰ ਸਿੰਘ ਟੱਲੇਵਾਲ ਖ਼ੁਰਦ, ਸਰਪੰਚ ਨਿਰਮਲ ਸਿੰਘ ਨਿੰਮਾ ਬਖਤਗੜ੍ਹ, ਸਰਪੰਚ ਰਮਨਜੀਤ ਕੌਰ ਵਿਧਾਤੇ, ਸਰਪੰਚ ਸੁਖਵਿੰਦਰ ਸਿੰਘ ਕੈਰੇ, ਪਰਵਿੰਦਰ ਸਿੰਘ ਚੀਮਾ, ਸੁਖਜਿੰਦਰ ਸਿੰਘ ਚੀਮਾ, ਗੁਰਮੇਲ ਸਿੰਘ ਚੀਮਾ, ਪਰਮਿੰਦਰ ਸਿੰਘ ਭੰਗੂ, ਜਸਵੀਰ ਸਿੰਘ ਮਾਹੀ, ਜਰਨੈਲ ਸਿੰਘ ਗਾਗਾ ਚੀਮਾ, ਜੱਗਾ ਸਿੰਘ ਚੀਮਾ, ਭਿੰਦਾ ਸਿੰਘ ਜਾਗਲ, ਲਖਵਿੰਦਰ ਸਿੰਘ ਸੰਮਤੀ ਮੈਂਬਰ, ਭੁਪਿੰਦਰ ਸਿੰਘ ਭਿੰਦਾ ਛੀਨੀਵਾਲ ਖ਼ੁਰਦ, ਸਤਵਿੰਦਰ ਸਿੰਘ ਸੈਕਟਰੀ, ਆੜ੍ਹਤੀਆ ਰਣਜੀਤ ਸਿੰਘ ਭੋਤਨਾ, ਨਾਇਬ ਸਿੰਘ ਪੱਖੋਕੇ, ਰਾਜਦੀਪ ਸਿੰਘ ਕਲੇਰ, ਪੰਚ ਜੋਗਿੰਦਰ ਸਿੰਘ, ਸੁਰਜੀਤ ਸਿੰਘ ਪੰਚ, ਕੁਲਵਿੰਦਰ ਕੌਰ, ਗੁਰਪ੍ਰੀਤ ਸਿੰਘ, ਜਸਦੀਪ ਸਿੰਘ ਸਿੱਧੂ, ਜਗਨੈਬ ਸਿੰਘ, ਅਰਸ਼ਦੀਪ ਸਿੰਘ, ਸੁਖਵੰਤ ਸਿੰਘ, ਕੁਲਵੀਰ ਸਿੰਘ, ਬਲਵੀਰ ਸਿੰਘ, ਜੁਗਰਾਜ ਸਿੰਘ, ਅਜਮੇਰ ਸਿੰਘ, ਜਰਨੈਲ ਸਿੰਘ, ਨਿਰਭੈ ਸਿੰਘ, ਗੁਰਬਖ਼ਸ਼ ਸਿੰਘ, ਗੁਰਭਗਤ ਸਿੰਘ, ਮੇਜਰ ਸਿੰਘ ਨੰਬਰਦਾਰ, ਬੋਘਾ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰਾਂ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਵਿਧਾਇਕ ਵਲੋਂ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਸਾਫ਼-ਸੁਥਰੇ ਅਕਸ ਨੂੰ ਮੁੱਖ ਰੱਖਦਿਆਂ ਹੀ ਹਾਈਕਮਾਂਡ ਨੇ ਇਹ ਫ਼ੈਸਲਾ ਲਿਆ ਹੈ। ਤੀਜੀ ਵਾਰ ਉਮੀਦਵਾਰ ਬਣਾਏ ਜਾਣ ’ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਾਰਟੀ ਹਾਈਕਮਾਂਡ ਦਾ ਸ਼ੁਕਰਾਨਾ ਕਰਦਿਆਂ ਕਿਹਾ, ਪਾਰਟੀ ਨੇ ਮੇਰੀ ਮਿਹਨਤ ਅਤੇ ਹਲਕੇ ਦੇ ਲੋਕਾਂ ਪ੍ਰਤੀ ਮੇਰੀ ਵਫ਼ਾਦਾਰੀ ਨੂੰ ਦੇਖਦੇ ਹੋਏ ਜੋ ਜ਼ਿੰਮੇਵਾਰੀ ਸੌਂਪੀ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।
Ad Position 22
No active advertisement
ਪਿਛਲੀ ਖ਼ਬਰ ਸੇਂਟ ਜੀ.ਐੱਸ. ਕਾਨਵੈਂਟ ਸਕੂਲ ਤਾਜੋਕੇ ਦੇ ਵਿਦਿਆਰਥੀਆਂ ਨੇ ਟੂਰ ਲਾਇਆ ਅਗਲੀ ਖ਼ਬਰ ਸੰਗਰੂਰ ਦੀ ਇਨਸਾਫ਼ ਰੈਲੀ ਪੰਜਾਬ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰੇਗੀ-ਬੰਨੀ ਖਹਿਰਾ
Ad Position 24