05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਰਾਲੀ ਸਾੜਨ ਦੇ ਮੁੱਦੇ ’ਤੇ ਪਿੰਡ ਚੀਮਾ ਦੀਆਂ 4 ਕਿਸਾਨ ਜਥੇਬੰਦੀਆਂ ਵਲੋਂ ਅਹਿਮ ਮਤਾ ਪਾਸ

ਟੱਲੇਵਾਲ, 4 ਨਵੰਬਰ (ਸੋਨੀ ਚੀਮਾ)- ਪਿੰਡ ਚੀਮਾ ਵਿਖੇ ਪਰਾਲੀ ਦੇ ਪ੍ਰਬੰਧਨ ਅਤੇ ਇਸ ਨੂੰ ਸਾੜਨ ਦੇ ਮੁੱਦੇ ’ਤੇ ਚਾਰ ਪ੍ਰਮੁੱਖ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਇਕ ਅਹਿਮ ਸਾਂਝੀ ਇਕੱਤਰਤਾ ਹੋਈ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਇਕ ਸਖ਼ਤ ਮਤਾ ਪਾਸ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 05-11-2026
ਟੱਲੇਵਾਲ, 4 ਨਵੰਬਰ (ਸੋਨੀ ਚੀਮਾ)- ਪਿੰਡ ਚੀਮਾ ਵਿਖੇ ਪਰਾਲੀ ਦੇ ਪ੍ਰਬੰਧਨ ਅਤੇ ਇਸ ਨੂੰ ਸਾੜਨ ਦੇ ਮੁੱਦੇ ’ਤੇ ਚਾਰ ਪ੍ਰਮੁੱਖ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਇਕ ਅਹਿਮ ਸਾਂਝੀ ਇਕੱਤਰਤਾ ਹੋਈ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਇਕ ਸਖ਼ਤ ਮਤਾ ਪਾਸ ਕੀਤਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਅਨੁਸਾਰ, ਵਾਤਾਵਰਨ ਦੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦਿਆਂ ਅਤੇ ਧੁੰਦ ਦੇ ਪ੍ਰਭਾਵ ਨੂੰ ਘਟਾਉਣ ਲਈ ਪਿੰਡ ਦਾ ਕੋਈ ਵੀ ਕਿਸਾਨ ਸ਼ਾਮ 4 ਵਜੇ ਤੋਂ ਪਹਿਲਾਂ ਪਰਾਲੀ ਨੂੰ ਅੱਗ ਨਹੀਂ ਲਗਾਏਗਾ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਮਜਬੂਰੀ ਵੱਸ ਜੇਕਰ ਪਰਾਲੀ ਨੂੰ ਅੱਗ ਲਗਾਉਣੀ ਵੀ ਪਈ, ਤਾਂ ਉਹ ਸਿਰਫ਼ ਸ਼ਾਮ 4 ਵਜੇ ਤੋਂ ਬਾਅਦ ਹੀ ਲਗਾਈ ਜਾਵੇਗੀ ਤਾਂ ਜੋ ਦਿਨ ਵੇਲੇ ਹਵਾਈ ਆਵਾਜਾਈ ਜਾਂ ਆਮ ਲੋਕਾਂ ਨੂੰ ਕੋਈ ਵੱਡੀ ਦਿੱਕਤ ਨਾ ਆਵੇ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਪੁਲਿਸ ਮੁਲਾਜ਼ਮ ਵਲੋਂ ਕਿਸਾਨਾਂ ’ਤੇ ਨਾਜਾਇਜ਼ ਪਰਚੇ ਦਰਜ ਕੀਤੇ ਗਏ, ਰੈੱਡ ਐਂਟਰੀਆਂ ਪਾਈਆਂ ਗਈਆਂ ਜਾਂ ਉਨ੍ਹਾਂ ਨੂੰ ਬਿਨਾਂ ਵਜਾ ਤੰਗ-ਪ੍ਰੇਸ਼ਾਨ ਕੀਤਾ ਗਿਆ, ਤਾਂ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਨੇ ਐਲਾਨ ਕੀਤਾ ਕਿ ਕਿਸੇ ਵੀ ਨਜਾਇਜ਼ ਕਾਰਵਾਈ ਦੇ ਵਿਰੋਧ ਵਜੋਂ ਕਿਸਾਨ ਜਥੇਬੰਦੀਆਂ ਵਲੋਂ ਸਬੰਧਤ ਪੁਲਿਸ ਥਾਣਿਆਂ ਅਤੇ ਸਿਵਲ ਅਧਿਕਾਰੀਆਂ ਦੇ ਦਫ਼ਤਰਾਂ (ਡੀ.ਸੀ. ਜਾਂ ਐਸ.ਡੀ.ਐਮ. ਦਫ਼ਤਰ) ਦੇ ਅੱਗੇ ਪਰਾਲੀ ਦੇ ਵੱਡੇ-ਵੱਡੇ ਢੇਰ ਲਗਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਹਾਜ਼ਰ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਪਰਾਲੀ ਦੇ ਨਿਪਟਾਰੇ ਲਈ ਠੋਸ ਪ੍ਰਬੰਧ ਕਰਨ ਵਿਚ ਨਾਕਾਮ ਰਹੀ ਹੈ ਅਤੇ ਕਿਸਾਨਾਂ ਨੂੰ ਬਿਨਾਂ ਵਜਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਸਰਕਾਰ ਪ੍ਰਦੂਸ਼ਣ ਰੋਕਣਾ ਚਾਹੁੰਦੀ ਹੈ, ਤਾਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਯੋਗ ਸਬਸਿਡੀ ਅਤੇ ਨਕਦ ਮੁਆਵਜ਼ਾ ਦਿੱਤਾ ਜਾਵੇ। ਇਸ ਮੀਟਿੰਗ ਵਿਚ ਬਲਵੰਤ ਸਿੰਘ ਚੀਮਾ, ਗੋਗੀ ਚੀਮਾ,ਹਰਜਿੰਦਰ ਸਿੰਘ ਭੰਗੂ, ਤੇਜ ਸਿੰਘ ਚੀਮਾ, ਸੋਨੀ ਸਿੱਧੂ, ਨਛੱਤਰ ਸਿੰਘ, ਭੋਲਾ ਸਿੰਘ, ਬਹਾਦਰ ਸਿੰਘ, ਸਿਕੰਦਰ ਸਿੰਘ, ਪਾਲ ਸਿੰਘ, ਰੂਲਦੂ ਸਿੰਘ, ਮੇਜਰ ਸਿੰਘ ਭੰਗੂ, ਜਗੇਦਵ ਸਿੰਘ ਚੀਮਾ, ਗੁਰਮੀਤ ਸਿੰਘ ਨੰਬਰਦਾਰ, ਹਾਕਮ ਸਿੰਘ, ਗੁਰਮੇਲ ਸਿੰਘ ਥਿੰਦ ਤੋਂ ਇਲਾਵਾ ਚਾਰੋਂ ਜਥੇਬੰਦੀਆਂ ਦੇ ਹੋਰ ਅਹੁਦੇਦਾਰਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਅਗਲੀ ਖ਼ਬਰ ਇੰਸਪੈਕਟਰ ਮੈਡਮ ਰੈਨੂੰ ਪਰੋਚਾ ਅਤੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ
Ad Position 24