05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ

ਭਦੌੜ, 4 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ। ਇਸ ਖੇਡ ਮੇਲੇ ਦੀ ਸ਼ੁਰੂਆਤ ’ਚ ਖਿਡਾਰੀਆਂ ਵਲੋਂ ਮਾਰਚ ਪਾਸਟ ਕਰਨ ਉਪਰੰਤ ਖਿਡਾਰੀਆਂ ਲਈ ਖੇਡ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ ’ਚ ਖਿਡਾਰੀਆਂ ਨੇ ਖੇਡਾਂ ਦੇ ਨਿਯਮਾਂ ਦੀ ਪਾਲਣਾ ਕਰਨ, ਇਮਾਨਦਾਰੀ ਨਾਲ ਖੇਡਣ ਅਤੇ ਜਿੱਤ-ਹਾਰ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨ ਦਾ ਪ੍ਰਣ ਲਿਆ।

Ad Position 21
No active advertisement
ਅਜੀਤ ਡੈਸਕ 05-11-2026
ਭਦੌੜ, 4 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ। ਇਸ ਖੇਡ ਮੇਲੇ ਦੀ ਸ਼ੁਰੂਆਤ ’ਚ ਖਿਡਾਰੀਆਂ ਵਲੋਂ ਮਾਰਚ ਪਾਸਟ ਕਰਨ ਉਪਰੰਤ ਖਿਡਾਰੀਆਂ ਲਈ ਖੇਡ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ ’ਚ ਖਿਡਾਰੀਆਂ ਨੇ ਖੇਡਾਂ ਦੇ ਨਿਯਮਾਂ ਦੀ ਪਾਲਣਾ ਕਰਨ, ਇਮਾਨਦਾਰੀ ਨਾਲ ਖੇਡਣ ਅਤੇ ਜਿੱਤ-ਹਾਰ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨ ਦਾ ਪ੍ਰਣ ਲਿਆ। ਇਸ ਖੇਡ ਮੇਲੇ ’ਚ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜ, ਰਿਲੇਅ ਰੇਸ, ਲੰਬੀ ਛਾਲ, ਉੱਚੀ ਛਾਲ, ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਵਿਦਿਆਰਥੀਆਂ ਨੇ ਦੌੜਾਂ ਅਤੇ ਹੋਰ ਮੁਕਾਬਲਿਆਂ ਵਿਚ ਆਪਣੀ ਗਤੀ, ਤਾਕਤ, ਸਹਿਣਸ਼ੀਲਤਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਕਮੇਟੀ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਅਤੇ ਪ੍ਰਿੰਸੀਪਲ ਜਸਮੇਲ ਸਿੰਘ ਕਲਸੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਇਕ ਮਹੱਤਵ ਪੂਰਨ ਹਿੱਸਾ ਹਨ। ਸਿੱਖਿਆ ਦਾ ਉਦੇਸ਼ ਕੇਵਲ ਕਿਤਾਬੀ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਬੱਚਿਆਂ ਦਾ ਸਰੀਰਕ, ਮਾਨਸਿਕ, ਸਮਾਜਿਕ ਅਤੇ ਨੈਤਿਕ ਵਿਕਾਸ ਕਰਨਾ ਵੀ ਹੈ। ਸਮਾਗਮ ਦੇ ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ, ਉੱਥੇ ਰਾਜ ਪੱਧਰ ਮੁਕਾਬਲਿਆਂ ਵਿਚ ਖੇਡਣ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਵਿਖੇ ਪਹਿਲਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਸਬੰੰਧੀ ਕੀਤਾ ਪ੍ਰੇਰਿਤ
Ad Position 24