ਪਰਾਲੀ ਪ੍ਰਬੰਧਨ ਤਹਿਤ ਡਿਪਟੀ ਕਮਿਸ਼ਨਰ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
ਸਾਰੇ ਅਫ਼ਸਰਾਂ ਨੂੰ ਫ਼ੀਲਡ ਵਿਚ ਤਾਇਨਾਤ ਰਹਿਣ ਦੇ ਨਿਰਦੇਸ਼
ਬਰਨਾਲਾ, 4 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.
ਬਰਨਾਲਾ, 4 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇ, ਮਾਲ ਰਿਕਾਰਡ ਵਿਚ ’ਰੈੱਡ ਐਂਟਰੀ’ ਕੀਤੀ ਜਾਵੇ ਅਤੇ ਬਣਦਾ ਜੁਰਮਾਨਾ ਵਸੂਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਸਾਰੇ ਸੰਬੰਧਿਤ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਲਗਾਤਾਰ ਫ਼ੀਲਡ ਵਿਚ ਤਾਇਨਾਤ ਰਹਿਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਤੁਰੰਤ ਕਾਬੂ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੱਲ੍ਹ ਤੱਕ ਪਰਾਲੀ ਨੂੰ ਅੱਗ ਲਗਾਏ ਜਾਣ ਦੇ 82 ਮਾਮਲੇ ਸੈਟੇਲਾਈਟ ਰਾਹੀਂ ਰਿਪੋਰਟ ਹੋਏ ਹਨ ਅਤੇ ਹੁਣ ਤੱਕ 60 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾ ਚੁੱਕਿਆ ਹੈ। ਰਹਿੰਦੇ ਮਾਮਲਿਆਂ ਦੀ ਤੁਰੰਤ ਰਿਪੋਰਟ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਦੀ ਬਜਾਏ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਮਸ਼ੀਨਰੀ ਅਤੇ ਉਪਰਾਲਿਆਂ ਦੀ ਵਰਤੋਂ ਕਰਨ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਮੋਦੀ, ਐਸ.ਪੀ. ਸੰਜੀਵ ਗੋਇਲ, ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਐਸ.ਡੀ.ਐਮ. ਬਰਨਾਲਾ ਅਜੀਤਪਾਲ ਸਿੰਘ ਚਹਿਲ, ਐਸ.ਡੀ.ਐਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।