ਵਿਧਾਇਕ ਪੰਡੋਰੀ ਨੂੰ ਮੁੜ ਉਮੀਦਵਾਰ ਐਲਾਨਣ ’ਤੇ ਦੀਵਾਨਾ ਪੰਚਾਇਤ ਨੇ ਕੀਤਾ ਸਨਮਾਨਿਤ
ਟੱਲੇਵਾਲ, 4 ਨਵੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਦੁਬਾਰਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਖੁਸ਼ੀ ਦੇ ਤਹਿਤ ਅੱਜ ਪਿੰਡ ਦੀਵਾਨਾ ਦੇ ਸਰਪੰਚ ਰਣਧੀਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਪਿੰਡ ਦੀ ਪੰਚਾਇਤ ਅਤੇ ਇਲਾਕੇ ਦੇ ਪ੍ਰਮੁੱਖ ਆਗੂਆਂ ਵਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ।
ਟੱਲੇਵਾਲ, 4 ਨਵੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਦੁਬਾਰਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਖੁਸ਼ੀ ਦੇ ਤਹਿਤ ਅੱਜ ਪਿੰਡ ਦੀਵਾਨਾ ਦੇ ਸਰਪੰਚ ਰਣਧੀਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਪਿੰਡ ਦੀ ਪੰਚਾਇਤ ਅਤੇ ਇਲਾਕੇ ਦੇ ਪ੍ਰਮੁੱਖ ਆਗੂਆਂ ਵਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਰਪੰਚ ਰਣਧੀਰ ਸਿੰਘ ਦੀਵਾਨਾ, ਪੰਚਾਇਤੀ ਆਗੂਆਂ ਅਤੇ ਮੋਹਤਬਰ ਆਗੂਆਂ ਨੇ ਕਿਹਾ ਕਿ ਵਿਧਾਇਕ ਪੰਡੋਰੀ ਨੇ ਪਿਛਲੇ ਸਮੇਂ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਦਿਨ-ਰਾਤ ਇਕ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਦੁਬਾਰਾ ਭਰੋਸਾ ਜਿਤਾਉਣਾ ਬੇਹੱਦ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਹਲਕੇ ਅੰਦਰ ਆਮ ਆਦਮੀ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਇਸ ਵਾਰ ਵੀ ਇਲਾਕੇ ਦੇ ਲੋਕ ਵੱਡੀ ਲੀਡ ਨਾਲ ਜਿੱਤ ਦੁਆ ਕੇ ਕੁਲਵੰਤ ਸਿੰਘ ਪੰਡੋਰੀ ਨੂੰ ਵਿਧਾਨ ਸਭਾ ਭੇਜਣਗੇ। ਇਸ ਦੌਰਾਨ ਸਨਮਾਨ ਲਈ ਸਾਰਿਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਅਤੇ ਹਲਕੇ ਦੇ ਸਮੂਹ ਵੋਟਰਾਂ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਹਿਲਾਂ ਵਾਂਗ ਹੀ ਹਲਕੇ ਦੀ ਸੇਵਾ ਅਤੇ ਇਲਾਕੇ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਸਰਪੰਚ ਤੇਜਿੰਦਰ ਸਿੰਘ ਸੱਦੋਵਾਲ, ਲਖਵਿੰਦਰ ਸਿੰਘ ਸੰਮਤੀ ਮੈਂਬਰ, ਸਤਵਿੰਦਰ ਸਿੰਘ, ਭੁਪਿੰਦਰ ਸਿੰਘ ਭਿੰਦਾ ਛੀਨੀਵਾਲ ਖੁਰਦ, ਸੁਖਵਿੰਦਰ ਸਿੰਘ ਗੋਰਾ ਸਿੱਧੂ, ਬਲਜਿੰਦਰ ਸਿੰਘ, ਰਾਜਿੰਦਰ ਸਿੰਘ ਪੰਚ ਦੀਵਾਨਾ, ਕੁਲਦੀਪ ਸਿੰਘ ਫੌਜੀ ਪੰਚ ਦੀਵਾਨਾ, ਜਗਰਾਜ ਸਿੰਘ ਫੌਜੀ ਪੰਚ ਦੀਵਾਨਾ, ਮੱਘਰਦੀਨ ਪੰਚ ਦੀਵਾਨਾ, ਹਰਵਿੰਦਰ ਸਿੰਘ ਦੀਵਾਨਾ ਪੰਚ, ਗੁਰਨਾਮ ਸਿੰਘ ਪੰਚ ਦੀਵਾਨਾ ਤੋਂ ਇਲਾਵਾ ਪੀ.ਏ ਬਿੰਦਰ ਸਿੰਘ ਖਾਲਸਾ ਵੀ ਹਾਜਰ ਸਨ।