ਵਿਧਾਇਕ ਗੱਜਣ ਮਾਜਰਾ ਦਰਬਾਰ ਸਾਹਿਬ ਹੋਏ ਨਤਮਸਤਕ
ਅਹਿਮਦਗੜ੍ਹ, 4 ਨਵੰਬਰ (ਰਵਿੰਦਰ ਪੁਰੀ, ਸੁਖਜੀਤ ਸਿੰਘ ਖੇੜਾ)- ਹਲਕਾ ਅਮਰਗੜ੍ਹ ਤੋਂ ਮੌਜੂਦਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਮੁੜ ਉਮੀਦਵਾਰ ਐਲਾਨੇ ਜਾਣ ਬਾਅਦ ਜਿੱਥੇ ਹਲਕੇ ਦੇ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ। ਉਸ ਦੇ ਨਾਲ ਹੀ ਹਲਕਾ ਅਮਰਗੜ੍ਹ ਦੇ ਹਰ ਵਰਗ ਦੇ ਲੋਕਾਂ ਨੇ ਵੀ ਭਾਰੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੱਜਣਮਾਜਰਾ ਪਰਿਵਾਰ ਨੂੰ ਵਧਾਈ ਦਿੱਤੀ।
ਅਹਿਮਦਗੜ੍ਹ, 4 ਨਵੰਬਰ (ਰਵਿੰਦਰ ਪੁਰੀ, ਸੁਖਜੀਤ ਸਿੰਘ ਖੇੜਾ)- ਹਲਕਾ ਅਮਰਗੜ੍ਹ ਤੋਂ ਮੌਜੂਦਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਮੁੜ ਉਮੀਦਵਾਰ ਐਲਾਨੇ ਜਾਣ ਬਾਅਦ ਜਿੱਥੇ ਹਲਕੇ ਦੇ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ। ਉਸ ਦੇ ਨਾਲ ਹੀ ਹਲਕਾ ਅਮਰਗੜ੍ਹ ਦੇ ਹਰ ਵਰਗ ਦੇ ਲੋਕਾਂ ਨੇ ਵੀ ਭਾਰੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੱਜਣਮਾਜਰਾ ਪਰਿਵਾਰ ਨੂੰ ਵਧਾਈ ਦਿੱਤੀ। ਇਸੇ ਸਬੰਧੀ ਅੱਜ ਹਲਕਾ ਅਮਰਗੜ੍ਹ ਤੋਂ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਇੱਕ ਵਿਸ਼ਾਲ ਕਾਫਲੇ ਨਾਲ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ। ਅਹਿਮਦਗੜ੍ਹ ਇਲਾਕੇ ਤੋਂ ਵੀ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਸ਼ਾਮਿਲ ਸੀ। ਜਿਨ੍ਹਾਂ ਵਿਧਾਇਕ ਗੱਜਣਮਾਜਰਾ ਨਾਲ ਦਰਬਾਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੁੰਦਿਆਂ ਸ਼ੁਕਰਾਨਾ ਕੀਤਾ ਅਤੇ ਅਗਲੀ ਪ੍ਰਾਪਤੀ ਲਈ ਅਰਦਾਸ ਵੀ ਕੀਤੀ। ਇਸ ਮੌਕੇ ਅਹਿਮਦਗੜ੍ਹ ਤੋਂ ਵਿਸ਼ੇਸ਼ ਜਥਾ ਮਾਰਕੀਟ ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ ਦਹਿਲੀਜ, ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ, ਨਗਰ ਕੌਂਸਲ ਅਮਰਗੜ੍ਹ ਦੇ ਪ੍ਰਧਾਨ ਦੀਪਕ ਕੌੜਾ, ਟਰੱਕ ਯੂਨੀਅਨ ਅਹਿਮਦਗੜ੍ਹ ਦੇ ਪ੍ਰਧਾਨ ਮਨਿੰਦਰ ਪਾਲ ਸਿੰਘ, ਨਗਰ ਕੌਂਸਲ ਦੇ ਮੀਤ ਪ੍ਰਧਾਨ ਵਿਜੇ ਕਾਕੜੀਆ, ਸਾਬਕਾ ਪ੍ਰਧਾਨ ਸ਼ਰਾਜ ਮੁਹੰਮਦ, ਕੌਂਸਲਰ ਬਿੱਲੂ ਮਾਜਰੀ, ਕੌਂਸਲਰ ਸੰਜੇ ਸੂਦ, ਕੌਂਸਲਰ ਸ਼ੰਕਰ ਪਾਠਕ ਤੋਂ ਇਲਾਵਾ ਸੀਨੀਅਰ ਆਗੂ ਰਵਿੰਦਰ ਡੇਹਲੋਂ, ਪਾਲੀ ਛੰਨਾ, ਨਛੱਤਰ ਸਿੰਘ ਸਾਬਕਾ ਸਰਪੰਚ ਦਹਲੀਜ ਖੁਰਦ, ਸਰਪੰਚ ਜਗਜੀਤ ਸਿੰਘ ਮਹੇਰਨਾ ਖੁਰਦ, ਪਿੰਦਰ ਮਹੇਰਨਾ, ਸਰਪੰਚ ਸੌਦਾਗਰ ਅਲੀ ਰਸੂਲਪੁਰ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਮਨੋਜ ਪੰਡਿਤ ਆਦਿ ਵਿਸ਼ੇਸ਼ ਕਰਕੇ ਹਾਜ਼ਰ ਸਨ।