04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜ਼ਿਲ੍ਹਾ ਮਾਲੇਰਕੋਟਲਾ ’ਚ ਸਿਰਫ਼ ਗ੍ਰੀਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਹੋਵੇਗੀ ਇਜਾਜ਼ਤ

ਮਾਲੇਰਕੋਟਲਾ, 4 ਨਵੰਬਰ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ)- ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਪਟਾਕਿਆਂ ਦੀ ਵਿਕਰੀ, ਸਟੋਰੇਜ ਅਤੇ ਵਰਤੋਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

Ad Position 21
No active advertisement
ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ। ਤਸਵੀਰ-ਸਰੌਦ 05-11-2026
ਮਾਲੇਰਕੋਟਲਾ, 4 ਨਵੰਬਰ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ)- ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਪਟਾਕਿਆਂ ਦੀ ਵਿਕਰੀ, ਸਟੋਰੇਜ ਅਤੇ ਵਰਤੋਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੀ ਪੂਰਵ- ਪ੍ਰਵਾਨਗੀ/ਲਾਇਸੰਸ ਲਏ ਤੋਂ ਬਿਨਾ ਪਟਾਕਿਆਂ ਨੂੰ ਮੈਨੂਫੈਕਚਰ ਕਰਨ, ਸਟੋਰ ਕਰਨ ਤੇ ਵੇਚਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਬੇਰੀਅਮ ਸਾਲਟਸ ਅਤੇ ਐਂਟੀਮਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੈੱਡ ਜਾਂ ਸਟ੍ਰੋਂਸ਼ੀਅਮ ਕ੍ਰੋਮੇਟ ਦੇ ਮਿਸ਼ਰਣ ਵਾਲੇ ਪਟਾਕਿਆਂ ਦੀ ਵਿਕਰੀ ‘ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਤਹਿਤ ਜ਼ਿਲ੍ਹੇ ’ਚ ਸਿਰਫ਼ ਗ੍ਰੀਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ, ਜਦਕਿ ਲੜੀਵਾਰ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪਟਾਕਿਆਂ ਕਾ ਰਨ ਹੋਣ ਵਾਲੇ ਹਵਾ ਅਤੇ ਆਵਾਜ਼ ਪ੍ਰਦੂਸ਼ਣ, ਸਿਹਤ ਸਬੰਧੀ ਸਮੱਸਿਆਵਾਂ ਅਤੇ ਸੰਭਾਵਿਤ ਹਾਦਸਿਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਪਟਾਕਿਆਂ ਦੀ ਵਿਕਰੀ ਸਿਰਫ਼ ਲਾਇਸੰਸਸ਼ੁਦਾ ਦੁਕਾਨਦਾਰਾਂ ਵਲੋਂ ਹੀ ਕੀਤੀ ਜਾ ਸਕੇਗੀ ਅਤੇ ਫਲਿੱਪਕਾਰਟ, ਐਮਾਜ਼ੋਨ ਆਦਿ ਈ-ਕਾਮਰਸ ਵੈੱਬਸਾਈਟਾਂ ਰਾਹੀਂ ਪਟਾਕਿਆਂ ਦੀ ਆਨਲਾਈਨ ਵਿਕਰੀ ‘ਤੇ ਵੀ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਵਿਖੇ ਪੀ.ਡਬਲਿਊ.ਡੀ. ਦਫ਼ਤਰ ਦੇ ਸਾਹਮਣੇ ਡਿਫੈਂਸ ਲੈਂਡ ਦੀ ਖਾਲੀ ਜਗ੍ਹਾ ’ਤੇ ਦੀਵਾਲੀ ਵਾਲੇ ਦਿਨ ਤੱਕ ਪਟਾਕੇ ਵੇਚਣ ਦੀ ਇਜਾਜਤ ਹੋਵੇਗੀ। ਇਸੇ ਤਰਾਂ ਅਹਿਮਦਗੜ੍ਹ ਵਿਖੇ ਗਾਂਧੀ ਸਕੂਲ ਦੀ ਬੈਕ ਸਾਈਡ ਅਤੇ ਅਮਰਗੜ੍ਹ ਵਿਖੇ ਨਵੇਂ ਬੱਸ ਸਟੈਂਡ ‘ਤੇ ਪਟਾਕਿਆਂ ਦੀ ਵਿਕਰੀ ਕੀਤੀ ਜਾ ਸਕੇਗੀ। ਇਨ੍ਹਾਂ ਹੁਕਮਾਂ ਅਨੁਸਾਰ ਦੀਵਾਲੀ ਮੌਕੇ 8 ਨਵੰਬਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ, ਗੁਰਪੁਰਬ ਮੌਕੇ 24 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜ ੇ ਤੱਕ ਪਟਾਕੇ ਚਲਾਏ ਜਾ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਦਸਤਾਰਾਂ ਵੰਡੀਆਂ ਅਗਲੀ ਖ਼ਬਰ ਪਿੰਗਲਵਾੜਾ ਦੇ ਪ੍ਰਬੰਧਕ ਚੀਮਾ ਦਾ 104ਵਾਂ ਜਨਮ ਦਿਨ ਮਨਾਇਆ
Ad Position 24