ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਦਸਤਾਰਾਂ ਵੰਡੀਆਂ
ਹੰਡਿਆਇਆ, 4 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਲਈ ਦਸਤਾਰਾਂ ਭੇਟ ਕੀਤੀਆਂ ਗਈਆਂ।
ਹੰਡਿਆਇਆ, 4 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਲਈ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਸਬੰਧੀ ਆਸਟਰੇਲੀਅਨ ਕੁਲਦੀਪ ਸਿੰਘ ਸਰਾਂ ਪੁੱਤਰ ਕੌਮਾਂਤਰੀ ਖਿਡਾਰੀ ਮਾਸਟਰ ਮਹਿੰਦਰ ਸਿੰਘ ਸਰਾਂ ਨੇ 60 ਵਿਦਿਆਰਥੀਆਂ ਨੂੰ 25000 ਦੀਆਂ ਦਸਤਾਰਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਗੁਰਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਕੀਤਾ ਜਾ ਰਿਹਾ ਹੈ, ਤਾਂ ਕਿ ਪਤਿਤਪੁਣਾ ਅਤੇ ਨਸ਼ਿਆਂ ਤੋਂ ਬਚ ਸਕਣ। ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਸਰਾਂ ਪਰਿਵਾਰ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗੁਰਸਿੱਖੀ ਨਾਲ ਜੁੜਨ ਲਈ ਪ੍ਰੇਰਿਆ। ਸਕੂਲ ਸਟਾਫ਼ ਵਲੋਂ ਕੌਮਾਂਤਰੀ ਖਿਡਾਰੀ ਮਾਸਟਰ ਮਹਿੰਦਰ ਸਿੰਘ ਸਰਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕਿ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੰਧਨ ਤੋੜ ਸਿੰਘ, ਮੈਡਮ ਸਵਾਤੀ, ਕੁਲਦੀਪ ਸਿੰਘ ਰਾਮਗੜ੍ਹੀਆ, ਮਾਸਟਰ ਰੁਪਿੰਦਰ ਸਿੰਘ, ਮਾਸਟਰ ਹਰਬੰਸ ਸਿੰਘ, ਸੁਖਵੀਰ ਸਿੰਘ, ਡਾ: ਕੁਲਦੀਪ ਸਿੰਘ ਆਦਿ ਸਮੇਤ ਸਟਾਫ਼ ਹਾਜ਼ਰ ਸਨ।