ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਤੇ ਨੁੱਕੜ ਨਾਟਕ
ਤਪਾ ਮੰਡੀ, 5 ਨਵੰਬਰ (ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਲੋਂ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਨਸ਼ਿਆਂ ਵਿਰੁੱਧ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਤਪਾ ਮੰਡੀ, 5 ਨਵੰਬਰ (ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਲੋਂ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਨਸ਼ਿਆਂ ਵਿਰੁੱਧ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿਚ ਐਨ.ਐੱਸ.ਐੱਸ. ਅਤੇ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਆਪਣੀ ਸ਼ਮੂਲੀਅਤ ਕੀਤੀ। ਇਹ ਰੈਲੀ ਤਾਜੋਕੇ ਅਤੇ ਮਹਿਤਾ ਪਿੰਡਾਂ ਵਿਚ ਕੱਢੀ ਗਈ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਨਾਅਰੇ ਲਾ ਕੇ ਪਿੰਡ ਵਾਸੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ। ਇਸ ਜਾਗਰੂਕਤਾ ਮੁਹਿੰਮ ਦੌਰਾਨ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਵਿਦਿਆਰਥੀਆਂ ਨੇ ਨਸ਼ਿਆਂ ਕਾਰਨ ਵਿਅਕਤੀ, ਪਰਿਵਾਰ ਅਤੇ ਸਮਾਜ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਬਹੁਤ ਹੀ ਸੰਜੀਦਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਨਾਟਕ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਬੱਚਿਆਂ ਨੂੰ ਇੱਕ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਦੇਣ ਲਈ ਪ੍ਰੇਰਿਤ ਕੀਤਾ। ਰੈਲੀ ਅਤੇ ਨੁੱਕੜ ਨਾਟਕ ਦੌਰਾਨ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਪਿੰਡਾਂ ਦੇ ਮਾਪਿਆਂ ਅਤੇ ਵਸਨੀਕਾਂ ਨੇ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਸਕੂਲ ਵਲੋਂ ਕੀਤੇ ਗਏ ਇਸ ਉਪਰਾਲੇ ਨੂੰ ਸਮਾਜ ਲਈ ਇੱਕ ਬਹੁਤ ਹੀ ਸਾਰਥਿਕ ਅਤੇ ਸ਼ਲਾਘਾਯੋਗ ਕਦਮ ਦੱਸਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਵੀ ਸਕੂਲ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ। ਇਸ ਰੈਲੀ ਅਤੇ ਨੁੱਕੜ ਨਾਟਕ ਨੇ ਤਾਜੋਕੇ ਅਤੇ ਮਹਿਤਾ ਪਿੰਡਾਂ ਵਿਚ ਨਸ਼ਾ ਮੁਕਤੀ ਦਾ ਸੰਦੇਸ਼ ਫੈਲਾਉਂਦਿਆਂ ਸਮਾਜਿਕ ਜਾਗਰੂਕਤਾ ਦੀ ਇੱਕ ਨਵੀਂ ਮਿਸਾਲ ਪੇਸ਼ ਕੀਤੀ।